ਦੌਰਾ ਪੈਣ ਕਾਰਨ ਵਿਅਕਤੀ ਦੀ ਮੌਤ

Tuesday, Jun 26, 2018 - 06:38 AM (IST)

ਦੌਰਾ ਪੈਣ ਕਾਰਨ ਵਿਅਕਤੀ ਦੀ ਮੌਤ

ਫਗਵਾੜਾ, (ਹਰਜੋਤ)- ਅੱਜ ਸਵੇਰੇ ਬੱਸ ਸਟੈਂਡ ਨੇੜੇ ਜੀ. ਟੀ. ਰੋਡ  ਫੁੱਟਪਾਥ 'ਤੇ ਬੈਠੇ ਇਕ ਅਣਪਛਾਤੇ ਵਿਅਕਤੀ ਦੀ ਅਚਾਨਕ ਦੌਰਾ ਪੈਣ ਕਾਰਨ ਮੌਤ ਹੋ ਗਈ ਜਿਸ ਦੀ ਲਾਸ਼ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿਖੇ ਰੱਖੀ ਗਈ ਹੈ।
ਜਾਂਚ ਅਧਿਕਾਰੀ ਦਯਾ ਚੰਦ ਨੇ ਦੱਸਿਆ ਕਿ ਮ੍ਰਿਤਕ ਸਿਰੋਂ ਮੋਨਾ ਹੈ ਅਤੇ 45 ਕੁ ਸਾਲ ਦੇ ਕਰੀਬ ਉਮਰ ਹੈ। ਉਸ ਨੇ ਲਾਲ ਰੰਗ ਦੀ ਟੀ-ਸ਼ਰਟ ਪਾਈ ਹੋਈ ਹੈ ਅਤੇ ਨੀਲੀ ਨਿੱਕਰ ਪਾਈ ਹੋਈ ਹੈ ਜਿਸ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ।


Related News