ਸੰਘਣੀ ਧੁੰਦ ਕਾਰਨ ਦੁਰਘਟਨਾ ''ਚ ਵਿਅਕਤੀ ਮੌਤ

Tuesday, Jan 30, 2018 - 01:46 AM (IST)

ਸੰਘਣੀ ਧੁੰਦ ਕਾਰਨ ਦੁਰਘਟਨਾ ''ਚ ਵਿਅਕਤੀ ਮੌਤ

ਬਰਨਾਲਾ, (ਵਿਵੇਕ ਸਿੰਧਵਾਨੀ, ਰਵੀ)- ਸੰਘਣੀ ਧੁੰਦ ਕਾਰਨ ਹੋਈ ਦੁਰਘਟਨਾ 'ਚ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦਾ ਸਮਾਚਾਰ ਹੈ। ਜਾਣਕਾਰੀ ਦਿੰਦਿਆਂ ਪੱਖੋਂ ਕੈਂਚੀਆਂ ਪੁਲਸ ਚੌਕੀ ਦੇ ਇੰਚਾਰਜ ਸਰਵਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਗੋਰਾ ਸਿੰਘ ਪੁੱਤਰ ਜੱਗਾ ਸਿੰਘ ਵਾਸੀ ਬਖਤਗੜ੍ਹ ਪਿਛਲੀ ਰਾਤ ਮੋਟਰਸਾਈਕਲ 'ਤੇ ਆਪਣੀ ਡਿਊਟੀ ਖਤਮ ਕਰ ਕੇ ਆਪਣੇ ਪਿੰਡ ਬਖਤਗੜ੍ਹ ਨੂੰ ਜਾ ਰਿਹਾ ਸੀ ਜਦੋਂ ਉਹ ਪਿੰਡ ਦੇ ਨੇੜੇ ਪਹੁੰਚਿਆ ਤਾਂ ਸੰਘਣੀ ਧੁੰਦ ਕਾਰਨ ਉਸ ਦਾ ਮੋਟਰਸਾਈਕਲ ਕਾਬੂ ਤੋਂ ਬਾਹਰ ਹੋ ਕੇ ਇਕ ਦਰੱਖਤ 'ਚ ਵੱਜਾ, ਜਿਸ ਨਾਲ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਹਸਪਤਾਲ ਲਿਜਾਣ ਸਮੇਂ ਜ਼ਖਮਾਂ ਦੀ ਤਾਬ ਨਾ ਝਲਦਿਆਂ ਗੋਰਾ ਸਿੰਘ ਨੇ ਪ੍ਰਾਣ ਤਿਆਗ ਦਿੱਤੇ। ਪੁਲਸ ਨੇ ਮ੍ਰਿਤਕ ਦੇ ਪਿਤਾ ਜੱਗਾ ਸਿੰਘ ਪੁੱਤਰ ਬਚਨ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਬਖਤਗੜ੍ਹ ਦੇ ਬਿਆਨਾਂ ਦੇ ਆਧਾਰ 'ਤੇ 174 ਦੀ ਕਾਰਵਾਈ ਕਰਦਿਆਂ ਪੋਸਟਮਾਰਟਮ ਕਰਨ ਉਪਰੰਤ ਲਾਸ਼ ਵਾਰਿਸਾਂ ਦੇ ਹਵਾਲੇ ਕਰ ਦਿੱਤੀ।


Related News