ਨਸ਼ੇ ਦੇ ਦੈਂਤ ਨੇ ਨਿਗਲਿਆ ਇਕ ਹੋਰ ਨੌਜਵਾਨ, ਓਵਰਡੋਜ਼ ਨਾਲ ਹੋਈ ਮੌਤ
Tuesday, Oct 08, 2024 - 06:44 PM (IST)
ਜੰਡਿਆਲਾ ਗੁਰੂ (ਜਸਵੰਤ ਮਾਂਗਟ)- ਪਿੰਡ ਰਾਮਪੁਰਾ ਦਾ ਨੌਜਵਾਨ ਜਤਿੰਦਰ ਸਿੰਘ (21 ਸਾਲ) ਪੁੱਤਰ ਸੁਰਜੀਤ ਸਿੰਘ, ਜੋ ਕਥਿਤ ਤੌਰ 'ਤੇ ਨਸ਼ਿਆਂ ਦਾ ਆਦੀ ਸੀ, ਬੀਤੀ ਰਾਤ ਦਾ ਘਰ ਨਹੀਂ ਸੀ ਆਇਆ ਤੇ ਅੱਜ ਸਵੇਰੇ ਥਾਣਾ ਚਾਟੀਵਿੰਡ ਅਧੀਨ ਪਿੰਡ ਰਾਮਪੁਰਾ ਤੋਂ ਭਗਤੂਪੁਰਾ ਸੰਪਰਕ ਸੜਕ 'ਤੇ ਪਿੰਡ ਰਾਮਪੁਰਾ ਦੇ ਸ਼ਮਸ਼ਾਨਘਾਟ ਵਿਚ ਜਤਿੰਦਰ ਸਿੰਘ (21 ਸਾਲ) ਪੁੱਤਰ ਸੁਰਜੀਤ ਸਿੰਘ ਦੀ ਲਾਸ਼ ਮਿਲਣ ਦੀ ਸੂਚਨਾ ਮਿਲਣ ਮਗਰੋਂ ਸਾਰਾ ਪਿੰਡ ਹੀ ਸ਼ਮਸ਼ਾਨਘਾਟ ਵਿਚ ਪਹੁੰਚ ਗਿਆ, ਜਿਥੇ ਜਤਿੰਦਰ ਸਿੰਘ ਦੀ ਲਾਸ਼ ਉੱਪਰ ਸਰਿੰਜ ਵੀ ਪਈ ਹੋਈ ਸੀ, ਜਿਸ ਤੋਂ ਸਾਫ ਪਤਾ ਲੱਗ ਰਿਹਾ ਸੀ ਕਿ ਜਤਿੰਦਰ ਸਿੰਘ ਦੀ ਮੌਤ ਨਸ਼ੇ ਦਾ ਟੀਕਾ ਲਾਉਣ ਨਾਲ ਹੋਈ ਹੈ।
ਇਹ ਵੀ ਪੜ੍ਹੋ- ਹਵਸ 'ਚ ਅੰਨ੍ਹੇ ਵਿਅਕਤੀ ਨੇ 6 ਸਾਲਾ ਬੱਚੀ ਨੂੰ ਬਣਾਇਆ ਸ਼ਿਕਾਰ, ਖੂਨ 'ਚ ਲੱਥਪੱਥ ਵੇਖ ਪਰਿਵਾਰ ਦੇ ਉੱਡੇ ਹੋਸ਼
ਥਾਣਾ ਚਾਟੀਵਿੰਡ ਅਧੀਨ ਪੁਲਿਸ ਚੌਂਕੀ ਦੋਬੁਰਜੀ ਦੇ ਇੰਚਾਰਜ ਤਰਸੇਮ ਸਿੰਘ ਨੇ ਮੌਕੇ 'ਤੇ ਪਹੁੰਚ ਕੇ ਜਾਇਜ਼ਾ ਲਿਆ। ਇਸ ਮੌਕੇ 'ਤੇ ਪਹੁੰਚੇ ਕਿਸਾਨ ਸ਼ੰਘਰਸ਼ ਕਮੇਟੀ ਕੋਟ ਬੁੱਢਾ ਮਾਝਾ ਜੋਨ ਦੇ ਪ੍ਰਧਾਨ ਮੰਗਲ ਸਿੰਘ ਰਾਮਪੁਰਾ, ਸਰਪੰਚ ਮੰਗਲ ਸਿੰਘ ਅਤੇ ਕਾਰਜ ਸਿੰਘ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਨੌਜਵਾਨ ਦੀ ਮੌਤ ਲਈ ਨਸ਼ਿਆਂ ਦੇ ਸੌਦਾਗਰਾਂ ਨੂੰ ਜ਼ਿੰਮੇਵਾਰ ਠਹਿਰਾਇਆ ਅਤੇ ਪੁਲਸ ਵਲੋਂ ਨਸ਼ਿਆਂ ਦੇ ਸੌਦਾਗਰਾਂ ਨੂੰ ਠੱਲ ਨਾ ਪਾ ਸਕਣਾ ਵੀ ਇਸ ਨੌਜਵਾਨ ਦੀ ਮੌਤ ਦਾ ਵੱਡਾ ਕਾਰਨ ਦੱਸਿਆ।
ਇਹ ਵੀ ਪੜ੍ਹੋ- ਅਣਖ ਖਾਤਰ ਕੀਤੀ ਵੱਡੀ ਵਾਰਦਾਤ, ਭਰਾ ਨੇ ਭੈਣ ਤੇ ਪ੍ਰੇਮੀ ਦਾ ਕਰ 'ਤਾ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8