ਰੇਲਗੱਡੀ ਹੇਠ ਆਉਣ ਨਾਲ ਮੌਤ
Monday, Dec 04, 2017 - 07:35 AM (IST)
ਬਠਿੰਡਾ, (ਸੁਖਵਿੰਦਰ)- ਰੇਲਗੱਡੀ ਹੇਠ ਆਉਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਬਠਿੰਡਾ-ਗੰਗਾਨਗਰ ਰੇਲਵੇ ਲਾਈਨ 'ਤੇ ਜਨਤਾ ਨਗਰ ਨਜ਼ਦੀਕ ਰੇਲਗੱਡੀ ਹੇਠ ਆ ਕੇ ਇਕ ਵਿਅਕਤੀ ਬੁਰੀ ਤਰ੍ਹਾਂ ਕੱਟਿਆ ਗਿਆ ਤੇ ਉਸ ਦੇ ਸਰੀਰ ਦੇ ਟੁਕੜੇ ਦੂਰ ਤੱਕ ਖਿਲਰੇ ਹੋਏ ਸਨ। ਸੂਚਨਾ ਮਿਲਣ 'ਤੇ ਸਹਾਰਾ ਲਾਈਫ਼ ਸੇਵਿੰਗ ਬ੍ਰਿਗੇਡ ਦੇ ਵਰਕਰ ਰਜਿੰਦਰ ਕੁਮਾਰ ਅਤੇ ਸੰਦੀਪ ਗਿੱਲ ਮੌਕੇ 'ਤੇ ਪਹੁੰਚੇ ਤਾਂ ਰੇਲਵੇ ਸਟੇਸ਼ਨ ਦੀ ਲਾਸ਼ ਲਾਈਨਾਂ 'ਤੇ ਪਈ ਹੋਈ ਸੀ। ਸੂਚਨਾ ਮਿਲਣ 'ਤੇ ਜੀ. ਆਰ. ਪੀ. ਦੇ ਅਧਿਕਾਰੀ ਵੀ ਮੌਕੇ 'ਤੇ ਪਹੁੰਚੇ ਅਤੇ ਲਾਸ਼ ਨੂੰ ਪੋਸਟਮਾਰਟ ਲਈ ਸਰਕਾਰੀ ਹਸਪਤਾਲ ਪਹੁੰਚਾਇਆ। ਜਾਂਚ ਅਧਿਕਾਰੀ ਨੇ ਦੱਸਿਆ ਕੇ ਮ੍ਰਿਤਕ ਕੋਲ ਇਕ ਬੰਦ ਮੋਬਾਇਲ ਮਿਲਿਆ ਹੈ ਪਰ ਅਜੇ ਉਸ ਦੀ ਸ਼ਨਾਖਤ ਨਹੀਂ ਹੋ ਸਕੀ। ਫਿਲਹਾਲ ਪੁਲਸ ਵੱਲੋਂ ਲਾਸ਼ ਨੂੰ ਸ਼ਨਾਖ਼ਤ ਲਈ ਸੁਰੱਖਿਅਤ ਰੱਖ ਦਿੱਤਾ ਗਿਆ ਹੈ।
