ਰੇਲਗੱਡੀ ਦੀ ਲਪੇਟ ''ਚ ਆਉਣ ਨਾਲ ਮੌਤ
Monday, Oct 09, 2017 - 06:53 AM (IST)

ਬਠਿੰਡਾ, (ਸੁਖਵਿੰਦਰ)- ਰੇਲਗੱਡੀ ਦੀ ਲਪੇਟ 'ਚ ਆਉਣ ਨਾਲ ਇਕ ਵਿਅਕਤੀ ਦੀ ਦਰਦਨਾਕ ਮੌਤ ਹੋ ਗਈ। ਇਹ ਘਟਨਾ ਹਾਦਸਾ ਹੈ ਜਾਂ ਖੁਦਕੁਸ਼ੀ, ਇਸ ਦਾ ਖੁਲਾਸਾ ਨਹੀਂ ਹੋ ਸਕਿਆ। ਜਾਣਕਾਰੀ ਅਨੁਸਾਰ ਬਠਿੰਡਾ-ਹਨੂਮਾਨਗੜ੍ਹ ਰੇਲਵੇ ਲਾਈਨ 'ਤੇ ਬਠਿੰਡਾ ਤੋਂ 50 ਕਿਲੋਮੀਟਰ ਦੂਰ ਰੇਲਵੇ ਲਾਈਨ ਤੋਂ ਇਕ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਸੂਚਨਾ ਮਿਲਣ 'ਤੇ ਥਾਣਾ ਜੀ. ਆਰ. ਪੀ. ਦੇ ਹੌਲਦਾਰ ਸੌਦਾਗਰ ਸਿੰਘ ਘਟਨਾ ਸਥਾਨ 'ਤੇ ਪਹੁੰਚੇ ਤੇ ਮੁਢਲੀ ਤਫ਼ਤੀਸ਼ ਸ਼ੁਰੂ ਕੀਤੀ।
ਰੇਲਵੇ ਲਾਈਨ ਦੇ ਵਿਚਕਾਰ ਮ੍ਰਿਤਕ ਦੀ ਲਾਸ਼ ਦਰਦਨਾਕ ਹਾਲਤ 'ਚ ਪਈ ਹੋਈ ਸੀ ਤੇ ਉਸ ਦਾ ਚਿਹਰਾ ਬੁਰੀ ਤਰ੍ਹਾਂ ਕੱਟ ਚੁੱਕਾ ਸੀ। ਮ੍ਰਿਤਕ ਨੇ ਚਿੱਟੇ ਰੰਗ ਦਾ ਕੁੜਤਾ-ਪਜਾਮਾ ਪਾਇਆ ਹੋਇਆ ਸੀ। ਸ਼ਨਾਖ਼ਤ ਲਈ ਪੁਲਸ ਨੂੰ ਕੋਈ ਸੁਰਾਗ ਨਹੀਂ ਮਿਲਿਆ। ਫਿਲਹਾਲ ਪੁਲਸ ਨੇ ਸਹਾਰਾ ਜਨ ਸੇਵਾ ਦੇ ਮੈਂਬਰ ਮਨੀਕਰਨ ਸ਼ਰਮਾ ਤੇ ਸੰਦੀਪ ਗਿੱਲ ਦੀ ਮਦਦ ਨਾਲ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਵਿਖੇ ਸੁਰੱਖਿਅਤ ਰੱਖ ਦਿੱਤਾ ਹੈ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।