ਕੈਦੀ ਦੀ ਇਲਾਜ ਦੌਰਾਨ ਮੌਤ
Thursday, Feb 01, 2018 - 07:53 AM (IST)
ਪੱਟੀ, (ਸੌਰਭ, ਪਾਠਕ)- ਸਬ ਜੇਲ ਪੱਟੀ ਵਿਖੇ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਕੈਦੀ ਦੀ ਇਲਾਜ ਅਧੀਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਬ ਜੇਲ ਪੱਟੀ ਦੇ ਡੀ. ਐੱਸ. ਪੀ. ਹਰਪ੍ਰੀਤ ਸਿੰਘ ਨੇ ਦੱਸਿਆ ਕਿ ਦਿਲਬਾਗ ਸਿੰਘ ਪੁੱਤਰ ਗੁਰਦੀਪ ਸਿੰਘ (60) ਵਾਸੀ ਵਾਰਡ ਨੰਬਰ-12 ਖੇਮਕਰਨ ਜੋ ਪੱਟੀ ਸਬ ਜੇਲ 'ਚ ਉਮਰ ਕੈਦ ਦੀ ਸਜ਼ਾ ਭੁਗਤ ਰਿਹਾ ਸੀ, ਨੂੰ ਬੀਤੀ ਰਾਤ ਹਾਰਟ ਅਟੈਕ ਦੀ ਸ਼ਿਕਾਇਤ ਹੋਈ। ਇਸ ਦੌਰਾਨ ਉਸ ਨੂੰ ਤੁਰੰਤ ਇਲਾਜ ਲਈ ਸਰਕਾਰੀ ਹਸਪਤਾਲ ਪੱਟੀ ਵਿਖੇ ਭਰਤੀ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਇਲਾਜ ਤੋਂ ਬਾਅਦ ਉਸ ਨੂੰ ਗੁਰੁ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਭੇਜ ਦਿੱਤਾ। ਅੱਜ ਸਵੇਰੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਜੁਡੀਸ਼ੀਅਲ ਮੈਜਿਸਟ੍ਰੇਟ ਦੀ ਹਾਜ਼ਰੀ 'ਚ ਮ੍ਰਿਤਕ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਿਸਾਂ ਹਵਾਲੇ ਕਰ ਦਿੱਤੀ ਜਾਵੇਗੀ।