ਅਣਪਛਾਤੇ ਬਜ਼ੁਰਗ ਦੀ ਇਲਾਜ ਦੌਰਾਨ ਮੌਤ

07/07/2017 6:46:53 AM

ਕਪੂਰਥਲਾ, (ਮਲਹੋਤਰਾ)- ਸਿਵਲ ਹਸਪਤਾਲ 'ਚ ਇਲਾਜ ਅਧੀਨ 50 ਸਾਲਾ ਅਣਪਛਾਤੇ ਬਜ਼ੁਰਗ ਨੇ ਦਮ ਤੋੜ ਦਿੱਤਾ। ਥਾਣਾ ਸਿਟੀ ਦੀ ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾਘਰ 'ਚ ਭੇਜ ਦਿੱਤਾ, ਜਿਥੇ ਉਸਦੀ ਪਛਾਣ ਲਈ ਆਸ-ਪਾਸ ਖੇਤਰ ਦੇ ਲੋਕਾਂ ਨਾਲ ਪੁੱਛਗਿੱਛ ਸ਼ੁਰੂ ਕਰ ਦਿੱਤੀ। ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਵਿਅਕਤੀ ਨੂੰ ਚਾਰਬੱਤੀ ਚੌਕ ਦੇ ਨਜ਼ਦੀਕ ਬੀਮਾਰ ਹਾਲਤ 'ਚ ਸਿਵਲ ਹਸਪਤਾਲ 'ਚ ਇਲਾਜ ਲਈ ਭਰਤੀ ਕਰਵਾਇਆ ਗਿਆ ਸੀ। ਖੇਤਰ ਨਿਵਾਸੀਆਂ ਦਾ ਕਹਿਣਾ ਹੈ ਕਿ ਮ੍ਰਿਤਕ ਕਾਫੀ ਸਮੇਂ ਤੋਂ ਇਸ ਖੇਤਰ 'ਚ ਘੁੰਮ ਰਿਹਾ ਸੀ ਤੇ ਮੰਗ ਕੇ ਰੋਟੀ ਖਾਂਦਾ ਸੀ। ਜੋ ਕੁੱਝ ਦਿਨਾਂ ਤੋਂ ਬੀਮਾਰ ਚੱਲ ਰਿਹਾ ਸੀ। 


Related News