ਅਣਪਛਾਤੇ ਵਿਅਕਤੀ ਦੀ ਇਲਾਜ ਦੌਰਾਨ ਮੌਤ

Tuesday, Aug 15, 2017 - 07:28 AM (IST)

ਅਣਪਛਾਤੇ ਵਿਅਕਤੀ ਦੀ ਇਲਾਜ ਦੌਰਾਨ ਮੌਤ

ਕਪੂਰਥਲਾ, (ਮਲਹੋਤਰਾ)- ਸਿਵਲ ਹਸਪਤਾਲ ਕਪੂਰਥਲਾ 'ਚ ਇਕ ਅਣਪਛਾਤੇ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਉਕਤ ਵਿਅਕਤੀ ਨੂੰ ਬੀਮਾਰੀ ਦੀ ਹਾਲਤ 'ਚ ਇਲਾਜ ਲਈ ਕੁਝ ਲੋਕ ਸਿਵਲ ਹਸਪਤਾਲ 'ਚ ਭਰਤੀ ਕਰਵਾ ਗਏ ਸਨ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। 
ਪ੍ਰਾਪਤ ਜਾਣਕਾਰੀ ਅਨੁਸਾਰ ਇਕ ਅਣਪਛਾਤੇ ਵਿਅਕਤੀ ਨੂੰ ਰਾਹ ਚਲਦੇ ਕੁਝ ਲੋਕਾਂ ਵਲੋਂ ਇਲਾਜ ਦੇ ਲਈ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿਸਦੀ ਬੇਹੱਦ ਗੰਭੀਰ ਹਾਲਤ ਹੋਣ ਦੇ ਕਾਰਨ ਉਸਦੀ ਇਲਾਜ ਦੌਰਾਨ ਮੌਤ ਹੋ ਗਈ। ਸਿਟੀ ਪੁਲਸ ਵਲੋਂ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਉਸਦੀ ਪਛਾਣ ਦੇ ਲਈ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।


Related News