ਦਰਦਨਾਕ ਘਟਨਾ: ਸੜਕ ਪਾਰ ਕਰਦਿਆਂ ਕਾਰ ਨੇ ਮਾਰੀ ਟੱਕਰ, ਕਈ ਫੁੱਟ ਦੂਰ ਜਾ ਡਿੱਗੀ 7 ਸਾਲਾ ਕੁੜੀ, ਮੌਤ

Friday, Jan 15, 2021 - 11:31 AM (IST)

ਦਰਦਨਾਕ ਘਟਨਾ: ਸੜਕ ਪਾਰ ਕਰਦਿਆਂ ਕਾਰ ਨੇ ਮਾਰੀ ਟੱਕਰ, ਕਈ ਫੁੱਟ ਦੂਰ ਜਾ ਡਿੱਗੀ 7 ਸਾਲਾ ਕੁੜੀ, ਮੌਤ

ਬਾਲਿਆਂਵਾਲੀ (ਸ਼ੇਖਰ): ਨੇੜਲੇ ਪਿੰਡ ਕੋਠੇ ਮੰਡੀ ਕਲਾਂ ’ਚ ਇਕ 7 ਸਾਲਾ ਬੱਚੀ ਦੀ ਕਾਰ ਹੇਠਾਂ ਆਉਣ ਨਾਲ ਮੌਕੇ ’ਤੇ ਮੌਤ ਹੋ ਜਾਣ ਦਾ ਦੁਖ਼ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਥਾਣਾ ਬਾਲਿਆਂਵਾਲੀ ਦੇ ਮੁਨਸ਼ੀ ਅਮਨਦੀਪ ਸਿੰਘ ਨੇ ਦੱਸਿਆ ਕਿ ਕੁਲਵੀਰ ਸਿੰਘ ਵਾਸੀ ਮੰਡੀ ਕਲਾਂ ਨੇ ਆਪਣੇ ਬਿਆਨਾਂ ’ਚ ਦੱਸਿਆ ਕਿ ਉਸ ਦੀ ਧੀ ਮਹਿਕਪ੍ਰੀਤ ਕੌਰ (7) ਮੌੜ-ਰਾਮਪੁਰਾ ਰੋਡ ’ਤੇ ਇਕ ਦੁਕਾਨ ਤੋਂ ਘਰ ਦਾ ਸਾਮਾਨ ਲੈਣ ਲਈ ਗਈ ਸੀ।

ਇਹ ਵੀ ਪੜ੍ਹੋ: ਡੇਰਾ ਬਾਬਾ ਨਾਨਕ ’ਚ ਵੱਡੀ ਵਾਰਦਾਤ, ਕਾਂਗਰਸ ਦੇ ਮੌਜੂਦਾ ਸਰਪੰਚ ਸਮੇਤ 2 ਦੀ ਮੌਤ

PunjabKesari

ਅਚਾਨਕ ਦੂਜੇ ਪਾਸਿਓਂ ਆ ਰਹੀ ਇਕ ਤੇਜ਼ ਰਫ਼ਤਾਰ ਸਵਿੱਫਟ ਕੰਪਨੀ ਦੀ ਕਾਰ ਨੇ ਉਸ ਨੂੰ ਕੁਚਲ ਦਿੱਤਾ, ਜਿਸ ਨਾਲ ਮੌਕੇ ’ਤੇ ਮਹਿਕਪ੍ਰੀਤ ਦੀ ਮੌਤ ਹੋ ਗਈ। ਇਸ ਮਾਮਲੇ ਸਬੰਧੀ ਬਾਲਿਆਂਵਾਲੀ ਵਿਖੇ ਅਣਪਛਾਤੇ ਵਿਅਕਤੀਆਂ ਖ਼ਿਲਾਫ ਮਾਮਲਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ:  ਗੰਨਿਆਂ ਦੀ ਟਰੈਕਟਰ ਟਰਾਲੀ ਲੈ ਕੇ ਜਾ ਰਹੇ ਕਿਸਾਨ ਦੀ ਸੜਕ ਹਾਦਸੇ ’ਚ ਮੌਤ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Shyna

Content Editor

Related News