ਸਡ਼ਕ ਹਾਦਸੇ ’ਚ ਵਿਅਕਤੀ ਦੀ ਮੌਤ

Tuesday, Jul 24, 2018 - 05:05 AM (IST)

ਸਡ਼ਕ ਹਾਦਸੇ ’ਚ ਵਿਅਕਤੀ ਦੀ ਮੌਤ

ਕਪੂਰਥਲਾ, (ਮਲਹੋਤਰਾ)- ਸ਼ਹਿਰ ਦੇ ਕਾਂਜਲੀ ਰੋਡ ’ਤੇ ਐਤਵਾਰ ਦੀ ਦੇਰ ਰਾਤ ਜੁਗਾਡ਼ੂ ਰੇਹਡ਼ੀ ਤੇ ਕਾਰ ਦੀ ਟੱਕਰ ’ਚ ਇਕ ਵਿਅਕਤੀ ਦੇ ਜ਼ਖਮੀ ਤੇ ਇਕ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ’ਚ ਜ਼ੇਰੇ ਇਲਾਜ ਮਨਜੀਤ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਕਾਂਜਲੀ ਨੇ ਦੱਸਿਆ ਕਿ ਉਹ ਆਪਣੇ ਸਾਥੀ ਰਾਜ ਕੁਮਾਰ ਪੁੱਤਰ ਮਲਵਾ ਰਾਮ ਵਾਸੀ ਕਾਂਜਲੀ ਨਾਲ ਜੁਗਾਡ਼ੂ ਰੇਹਡ਼ੀ ’ਤੇ ਸਵਾਰ ਹੋ ਕੇ ਐਤਵਾਰ ਦੀ ਦੇਰ ਰਾਤ ਆਪਣੇ ਕੰਮ ਤੋਂ ਵਾਪਸ ਘਰ ਜਾ ਰਹੇ ਸਨ। ਜਦੋਂ ਉਹ ਕਾਂਜਲੀ ਰੋਡ ’ਤੇ ਪਹੁੰਚੇ ਤਾਂ ਪਿੱਛਿਓ ਆ ਰਹੀ ਤੇਜ਼ ਰਫਤਾਰ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਜ਼ਖਮੀ ਹੋ ਗਏ। ਰਾਹਗੀਰਾਂ ਦੀ ਮਦਦ ਨਾਲ 108 ਐਂਬੂਲੈਂਸ ਰਾਹੀਂ ਉਨ੍ਹਾਂ ਨੂੰ ਸਿਵਲ ਹਸਪਤਾਲ ’ਚ ਭਰਤੀ ਕਰਵਾਇਆ ਗਿਆ। ਜਿਥੇ ਡਿਊਟੀ ਤੇ ਤਾਇਨਾਤ ਡਾਕਟਰ ਨੇ ਰਾਜ ਕੁਮਾਰ ਦੀ ਹਾਲਤ ਨੂੰ ਗੰਭੀਰ ਦੇਖਦੇ ਹੋਏ ਮੁੱਢਲੀ ਸਹਾਇਤਾ ਦੇ ਕੇ ਇਲਾਜ ਲਈ ਜਲੰਧਰ ਦੇ ਨਿੱਜੀ ਹਸਪਤਾਲ ਲਈ ਰੈਫਰ ਕਰ ਦਿੱਤਾ ਪਰ ਜ਼ਖਮਾਂ ਦੀ ਤਾਬ ਨਾ ਝੱਲਦੇ ਹੋਏ ਰਾਜ ਕੁਮਾਰ ਦੀ ਰਸਤੇ ’ਚ ਹੀ ਮੌਤ ਹੋ ਗਈ। ਥਾਣਾ ਸਿਟੀ ਦੀ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਉਧਰ ਥਾਣਾ ਸਿਟੀ ਦੀ ਪੁਲਸ ਨੇ ਮ੍ਰਿਤਕ ਰਾਜ ਕੁਮਾਰ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਿਸਾਂ ਦੇ ਹਵਾਲੇ ਕਰ ਦਿੱਤੀ ਹੈ।
 


Related News