ਹੋਟਲ ''ਚ ਲੜਕੀ ਨਾਲ ਬੈਠੇ ਨੌਜਵਾਨ ਦੀ ਸ਼ੱਕੀ ਹਾਲਤ ''ਚ ਮੌਤ
Thursday, Apr 12, 2018 - 04:44 AM (IST)
ਅੰਮ੍ਰਿਤਸਰ, (ਸੰਜੀਵ)- ਐਲਬਰਟ ਰੋਡ 'ਤੇ ਸਥਿਤ ਐੱਸ. ਕੇ. ਹੋਟਲ 'ਚ ਲੜਕੀ ਨਾਲ ਬੈਠੇ ਸੁਖਵਿੰਦਰ ਸਿੰਘ ਵਾਸੀ ਬਾਬਾ ਦਰਸ਼ਨ ਸਿੰਘ ਐਵੀਨਿਊ ਦੀ ਸ਼ੱਕੀ ਹਾਲਤ ਵਿਚ ਮੌਤ ਹੋ ਗਈ, ਜਿਸ ਨੂੰ ਇਲਾਜ ਲਈ ਜੀ. ਟੀ. ਰੋਡ ਸਥਿਤ ਇਕ ਨਿੱਜੀ ਹਸਪਤਾਲ 'ਚ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਦੀ ਜਾਣਕਾਰੀ ਮਿਲਦੇ ਹੀ ਚੌਕੀ ਸਰਕਟ ਹਾਊਸ ਦੇ ਇੰਚਾਰਜ ਐੱਸ. ਆਈ. ਨਿਸ਼ਾਨ ਸਿੰਘ ਪੁਲਸ ਪਾਰਟੀ ਨਾਲ ਮੌਕੇ 'ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਜਦੋਂ ਮ੍ਰਿਤਕ ਦੇ ਪਰਿਵਾਰ ਵਾਲੇ ਮੌਕੇ 'ਤੇ ਪੁੱਜੇ ਤਾਂ ਉਨ੍ਹਾਂ ਨੇ ਕੋਈ ਵੀ ਕਾਨੂੰਨੀ ਕਾਰਵਾਈ ਕਰਵਾਉਣ ਤੋਂ ਮਨ੍ਹਾ ਕਰ ਦਿੱਤਾ, ਜਿਸ 'ਤੇ ਪੁਲਸ ਨੇ ਨਿਆਂ ਅਧਿਕਾਰੀ ਦੇ ਆਦੇਸ਼ਾਂ 'ਤੇ ਉਨ੍ਹਾਂ ਨੂੰ ਮ੍ਰਿਤਕ ਦੇਹ ਸੌਂਪ ਦਿੱਤੀ।
ਜਾਣਕਾਰੀ ਅਨੁਸਾਰ ਸੁਖਵਿੰਦਰ ਸਿੰਘ ਅੱਜ ਦੁਪਹਿਰ ਇਕ ਕੁੜੀ ਨਾਲ ਹੋਟਲ ਵਿਚ ਆਇਆ ਸੀ, ਜਿਥੇ ਉਸ ਨੇ ਕੁਝ ਆਰਡਰ ਕੀਤਾ ਅਤੇ ਕੁਝ ਸਮੇਂ ਬਾਅਦ ਹੀ ਉਸ ਦੀ ਹਾਲਤ ਵਿਗੜ ਗਈ, ਜਦੋਂ ਤੱਕ ਉਸ ਨੇ ਇਲਾਜ ਲਈ ਹਸਪਤਾਲ ਪਹੁੰਚਾਇਆ, ਉਹ ਦਮ ਤੋੜ ਗਿਆ।
