ਦੁਖਦ ਖਬਰ : ਪੰਜਾਬ 'ਚ ਢਾਈ ਮਹੀਨਿਆਂ ਦੇ ਬੱਚੇ ਦੀ 'ਕੋਰੋਨਾ' ਕਾਰਨ ਮੌਤ
Thursday, May 21, 2020 - 04:45 PM (IST)
ਅੰਮ੍ਰਿਤਸਰ (ਦਿਲਜੀਤ ਸ਼ਰਮਾ) : ਅੰਮ੍ਰਿਤਸਰ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਤਾਜ਼ਾ ਮਾਮਲੇ 'ਚ ਕੋਰੋਨਾ ਵਾਇਰਸ ਕਾਰਨ ਗੁਰੂ ਨਾਨਕ ਹਸਪਤਾਲ 'ਚ ਦਾਖਲ ਢਾਈ ਮਹੀਨੇ ਦੇ ਬੱਚੇ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦਈਏ ਕਿ ਬੱਚੇ ਨੂੰ ਖਾਂਸੀ, ਜੁਕਾਮ, ਨਿਮੋਨੀਆ ਦੀ ਸ਼ਿਕਾਇਤ ਸੀ, ਜਿਸ ਕਾਰਨ ਉਸ ਦੇ ਮਾਤਾ-ਪਿਤਾ ਨੇ ਉਸ ਨੂੰ ਕੁਝ ਦਿਨ ਪਹਿਲਾਂ ਹੀ ਹਸਪਤਾਲ ਦਾਖਲ ਕਰਵਾਇਆ ਸੀ। ਜਿਸ ਦੀ ਅੱਜ ਮੌਤ ਹੋ ਗਈ ਹੈ। ਜਿਸ ਦੀ ਪੁਸ਼ਟੀ ਗੁਰੂ ਨਾਨਕ ਹਸਪਤਾਲ ਦੇ ਡਾਕਟਰਾਂ ਵਲੋਂ ਕੀਤੀ ਗਈ ਹੈ।
ਇਸ ਦੇ ਇਲਾਵਾ ਅੰਮ੍ਰਿਤਸਰ 'ਚ ਵੀਰਵਾਰ ਨੂੰ 15 ਸਾਲਾ ਲੜਕੇ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ।
ਇਹ ਵੀ ਪੜ੍ਹੋ ► ਵੱਡੀ ਖਬਰ : ਮੋਹਾਲੀ ਜ਼ਿਲਾ ਹੋਇਆ 'ਕੋਰੋਨਾ ਮੁਕਤ', ਠੀਕ ਹੋ ਕੇ ਘਰਾਂ ਨੂੰ ਪਰਤੇ ਮਰੀਜ਼
60 ਸਾਲਾ ਵਿਅਕਤੀ ਕੋਰੋਨਾ ਪਾਜ਼ੇਟਿਵ
ਵੀਰਵਾਰ ਦੀ ਸਵੇਰ ਕਟਰਾ ਦੁਲੋ ਦਾ ਰਹਿਣ ਵਾਲਾ 60 ਸਾਲਾ ਵਿਅਕਤੀ ਕੋਰੋਨਾ ਪਾਜ਼ੇਟਿਵ ਪਾਇਆ ਗਿਆ ਹੈ। ਜਾਣਕਾਰੀ ਮੁਤਾਬਕ ਮਰੀਜ਼ ਵਲੋਂ ਤੁਲੀ ਡਾਇਨੈਸਿਟਕ ਸੈਂਟਰ 'ਚ ਆਪਣਾ ਟੈਸਟ ਕਰਵਾਇਆ ਗਿਆ ਸੀ, ਜਿੱਥੇ ਉਸ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਮਰੀਜ਼ ਨੂੰ ਗੁਰੂ ਨਾਨਕ ਦੇਵ ਹਸਪਤਾਲ ਦੇ ਆਈਸੋਲੇਸ਼ਨ ਵਾਰਡ 'ਚ ਦਾਖਲ ਕੀਤਾ ਗਿਆ ਹੈ। ਉਕਤ ਮਰੀਜ਼ ਪਿਛਲੇ ਕੁਝ ਦਿਨਾਂ ਤੋਂ ਖਾਂਸੀ-ਜ਼ੁਕਾਮ ਨਾਲ ਪੀੜਤ ਸੀ। ਮਰੀਜ਼ ਦਾ ਕਹਿਣਾ ਹੈ ਕਿ ਉਸ ਦੇ ਵਲੋਂ ਬੁੱਧਵਾਰ ਨੂੰ ਪਿੰਕ ਪਲਾਜ਼ਾ ਸਥਿਤ ਈ. ਐੱਨ. ਟੀ. ਡਾਕਟਰ ਦੇ ਕਲੀਨਿਕ 'ਤੇ ਆਪਣਾ ਚੈਕਅੱਪ ਕਰਵਾਇਆ ਗਿਆ ਸੀ, ਜਿੱਥੇ ਉਸ ਨੇ ਲੱਛਣ ਦੇਖਦੇ ਹੋਏ ਉਸ ਨੂੰ ਕੋਰੋਨਾ ਟੈਸਟ ਕਰਵਾਉਣ ਲਈ ਕਿਹਾ ਸੀ। ਜ਼ਿਲ੍ਹੇ 'ਚ ਹੁਣ ਮਰੀਜ਼ਾਂ ਦੀ ਅੰਕੜਾ 314 ਹੋ ਗਿਆ ਹੈ, ਜਦੋਂਕਿ 5 ਲੋਕਾਂ ਦੀ ਮੌਤ ਵੀ ਹੋ ਚੁੱਕੀ ਹੈ ਅਤੇ 296 ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਨੂੰ ਵੀ ਜਾ ਚੁੱਕੇ ਹਨ।
ਇਹ ਵੀ ਪੜ੍ਹੋ ► ਕੋਰੋਨਾ ਪੀੜਤਾਂ ਦੀ ਗਿਣਤੀ ਨਾ ਵਧੀ ਤਾਂ 31 ਤੋਂ ਬਾਅਦ ਕੌਮਾਂਤਰੀ ਸਰਹੱਦਾਂ ਖੁੱਲ੍ਹਣ ਦੇ ਆਸਾਰ