ਕਾਰ ਦੀ ਟੱਕਰ ਲੱਗਣ ਕਾਰਣ ਪੈਦਲ ਜਾ ਰਹੇ ਵਿਅਕਤੀ ਦੀ ਮੌਤ

03/21/2024 11:57:44 AM

ਚੰਡੀਗੜ੍ਹ (ਨਵਿੰਦਰ) : ਪੋਲਟਰੀ ਫਾਰਮ ਚੌਂਕ ਫੇਜ਼ ਇਕ ਇੰਡਸਟਰੀਅਲ ਏਰੀਆ ਦੇ ਸਲਿੱਪ ਰੋਡ ’ਤੇ ਪੈਦਲ ਜਾ ਰਹੇ ਇਕ ਵਿਕਅਤੀ ਨੂੰ ਪਿੱਛੋਂ ਆਈ ਕਾਰ ਨੇ ਟੱਕਰ ਮਾਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ ਤੇ ਕਾਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਜ਼ਖ਼ਮੀ ਵਿਅਕਤੀ ਦੀ ਪਛਾਣ ਮੰਗਤ ਰਾਮ (69) ਵਾਸੀ ਤ੍ਰਿਵੇਦੀ ਕੈਂਪ ਮੁਬਾਰਕਪੁਰ ਜ਼ਿਲ੍ਹਾ ਮੋਹਾਲੀ ਵਜੋਂ ਹੋਈ।

ਜ਼ਖ਼ਮੀ ਨੂੰ ਇਲਾਜ ਲਈ ਚੰਡੀਗੜ੍ਹ ਦੇ ਸੈਕਟਰ-32 ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਤੇ ਪੁਲਸ ਨੂੰ ਮਾਮਲੇ ਦੀ ਸੂਚਨਾ ਦਿੱਤੀ। ਜ਼ਖਮੀ ਮੰਗਤ ਰਾਮ ਇਲਾਜ ਦੌਰਾਨ ਹਸਪਤਾਲ ’ਚ ਦਮ ਤੋੜ ਗਿਆ। ਮ੍ਰਿਤਕ ਦੇ ਦੋਸਤ ਮੁਰਾਰੀ ਲਾਲ ਦੇ ਬਿਆਨਾਂ ਦੇ ਆਧਾਰ ’ਤੇ ਥਾਣਾ ਇੰਡਸਟਰੀਅਲ ਏਰੀਆ ਪੁਲਸ ਨੇ ਕਾਰ ਚਾਲਕ ਦੇ ਖ਼ਿਲਾਫ਼ ਮਾਮਲਾ ਦਰਜ ਕਰ ਕੇ ਸੈਕਟਰ-15 ਪੰਚਕੂਲਾ ਦੇ ਰਹਿਣ ਵਾਲੇ ਰਜਤ ਚੌਹਾਨ (26) ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਸ ਵੱਲੋ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।


 

Babita

This news is Content Editor Babita