ਲੁਧਿਆਣਾ ਦੇ ਸਿਵਲ ਹਸਪਤਾਲ ’ਚ ਕੁੱਟਮਾਰ ਦੌਰਾਨ ਹੋਈ ਮੌਤ ਦੇ ਮਾਮਲੇ ’ਚ 7 ''ਚੋਂ 2 ਦੋਸ਼ੀ ਗ੍ਰਿਫ਼ਤਾਰ

Friday, Jul 15, 2022 - 08:21 PM (IST)

ਲੁਧਿਆਣਾ (ਨਰਿੰਦਰ) : ਬੀਤੀ ਰਾਤ ਲੁਧਿਆਣਾ ਦੇ ਸਿਵਲ ਹਸਪਤਾਲ 'ਚ ਨੌਜਵਾਨ ਨੂੰ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰਨ ਵਾਲੇ 7 'ਚੋਂ 2 ਦੋਸ਼ੀਆਂ ਨੂੰ ਲੁਧਿਆਣਾ ਪੁਲਸ ਨੇ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਪੁਲਸ ਨੇ ਇਨ੍ਹਾਂ ਦੋਸ਼ੀਆਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ ਤੇ ਬਾਕੀਆਂ ਦੀ ਭਾਲ ਜਾਰੀ ਹੈ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਏ.ਡੀ.ਸੀ.ਪੀ. ਰੁਪਿੰਦਰ ਕੌਰ ਸਰਾਂ ਨੇ ਕਿਹਾ ਕਿ ਬੀਤੀ ਰਾਤ ਸਿਵਲ ਹਸਪਤਾਲ 'ਚ ਵਾਪਰੀ 'ਚ ਨੌਜਵਾਨ ਦਾ ਕਤਲ ਹੋ ਗਿਆ ਸੀ, ਜਿਸ ਦੇ ਚੱਲਦਿਆਂ 7 ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਉਪਰੰਤ 12 ਘੰਟਿਆਂ ਦੇ ਵਿੱਚ ਹੀ 2 ਦੋਸ਼ੀਆਂ ਨੂੰ ਕਾਬੂ ਕਰ ਲਿਆ ਗਿਆ ਹੈ ਤੇ ਬਾਕੀਆਂ ਦੀ ਭਾਲ ਜਾਰੀ ਹੈ। ਕੁਲ 7 ਦੋਸ਼ੀ ਇਸ ਕੇਸ ਵਿੱਚ ਨਾਮਜ਼ਦ ਕੀਤੇ ਗਏ ਹਨ, ਜਿਨ੍ਹਾਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੁਰਾਣੀ ਰੰਜਿਸ਼ ਕਾਰਨ ਸਰਵਣ ਕੁਮਾਰ ਦਾ ਕਤਲ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਵਾਹਨ ਚੋਰਾਂ ਦੇ ਨਿਸ਼ਾਨੇ 'ਤੇ ਭਾਰੀ ਵਾਹਨ, ਹੁਣ ਟਰੱਕਾਂ-ਬੱਸਾਂ ਲਈ ਵੀ ਹਾਈ ਸਕਿਓਰਿਟੀ ਨੰਬਰ ਪਲੇਟਾਂ ਜ਼ਰੂਰੀ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News