ਵਿਆਹੁਤਾ ਦੀ ਭੇਤਭਰੀ ਹਾਲਤ ''ਚ ਮੌਤ
Saturday, Apr 28, 2018 - 01:50 AM (IST)

ਦਸੂਹਾ, (ਝਾਵਰ)- ਥਾਣਾ ਦਸੂਹਾ ਦੇ ਪਿੰਡ ਮਾਂਗਟ ਵਿਖੇ ਇਕ ਵਿਆਹੁਤਾ ਔਰਤ ਰੇਖਾ ਰਾਣੀ ਪਤਨੀ ਬਿਕਰਮ ਸਿੰਘ (37) ਦੀ ਭੇਤਭਰੀ ਹਾਲਤ ਵਿਚ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਮ੍ਰਿਤਕਾ ਦੋ ਬੱਚਿਆਂ ਦੀ ਮਾਂ ਸੀ। ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਪਾਰਟੀ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ।
ਮ੍ਰਿਤਕਾ ਦੇ ਭਰਾ ਸੁਰਜੀਤ ਸਿੰਘ ਨੇ ਏ. ਐੱਸ. ਆਈ. ਭੁਪਿੰਦਰ ਸਿੰਘ ਅਤੇ ਏ. ਐੱਸ. ਆਈ. ਧਰਮਿੰਦਰ ਸਿੰਘ ਨੂੰ ਦੱਸਿਆ ਕਿ ਉਸ ਦੀ ਭੈਣ ਨੂੰ ਸੱਸ, ਸਹੁਰਾ ਅਤੇ ਨਨਾਣ ਤੰਗ-ਪ੍ਰੇਸ਼ਾਨ ਕਰਦੇ ਸਨ, ਜਿਸ ਕਾਰਨ ਉਹ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦੀ ਸੀ। ਇਸ ਮਾਮਲੇ ਵਿਚ ਪੁਲਸ ਨੇ ਧਾਰਾ 174 ਤਹਿਤ ਕਾਰਵਾਈ ਕੀਤੀ ਹੈ। ਜਾਂਚ ਅਧਿਕਾਰੀ ਭੁਪਿੰਦਰ ਸਿੰਘ ਨੇ ਦੱਸਿਆ ਕਿ ਪੋਸਟਮਾਰਟਮ ਉਪਰੰਤ ਜੋ ਵੀ ਰਿਪੋਰਟ ਆਵੇਗੀ, ਉਸ ਅਨੁਸਾਰ ਹੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।