ਨੌਜਵਾਨ ਦੀ ਭੇਤਭਰੀ ਹਾਲਤ ''ਚ ਮੌਤ
Wednesday, Feb 07, 2018 - 01:48 AM (IST)
ਹੁਸ਼ਿਆਰਪੁਰ, (ਅਮਰਿੰਦਰ)- ਥਾਣਾ ਹਰਿਆਣਾ ਦੇ ਅਧੀਨ ਆਉਂਦੇ ਪਿੰਡ ਬੱਸੀ ਮਰੂਫ ਸਥਿਤ ਇਕ ਨਿੱਜੀ ਕੰਪਨੀ ਦੀ ਫੈਕਟਰੀ 'ਚ ਕੰਮ ਕਰਨ ਵਾਲੇ 35 ਸਾਲਾ ਮਜ਼ਦੂਰ ਕਪਿਲ ਬੂਈਆਂ ਪੁੱਤਰ ਕੈਲੀ ਬੂਈਆਂ ਦੀ ਭੇਤਭਰੀ
ਹਾਲਤ 'ਚ ਬੀਤੀ ਦੇਰ ਰਾਤ 1 ਵਜੇ ਮੌਤ ਹੋ ਗਈ। ਸੂਚਨਾ ਮਿਲਦਿਆਂ ਹੀ ਥਾਣਾ ਹਰਿਆਣਾ ਦੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਪੰਚਨਾਮਾ ਤਿਆਰ ਕਰਕੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਹੁਸ਼ਿਆਰਪੁਰ ਭੇਜ ਦਿੱਤਾ ਹੈ।
ਇਸ ਦੌਰਾਨ ਮਾਮਲੇ ਦੀ ਜਾਂਚ ਕਰ ਰਹੇ ਏ. ਐੱਸ. ਆਈ. ਅਨਿਲ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਮੂਲ ਰੂਪ ਵਿਚ ਬਿਹਾਰ ਦੇ ਔਰੰਗਾਬਾਦ ਜ਼ਿਲੇ ਦੇ ਕੋਟਮਾ ਪਿੰਡ ਦਾ ਰਹਿਣ ਵਾਲਾ ਸੀ ਅਤੇ ਬੀਤੀ ਦੇਰ ਰਾਤ ਲਗਾਤਾਰ ਉਲਟੀਆਂ ਆਉਣ ਤੋਂ ਬਾਅਦ ਉਸਦੀ ਮੌਤ ਹੋ ਗਈ। ਮੌਤ ਦੀ ਵਜ੍ਹਾ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਪਤਾ ਚੱਲ ਸਕੇਗੀ। ਥਾਣਾ ਹਰਿਆਣਾ ਦੀ ਪੁਲਸ ਨੇ ਇਸ ਸਬੰਧ 'ਚ ਧਾਰਾ 174 ਤਹਿਤ ਕਾਰਵਾਈ ਕੀਤੀ ਹੈ।
