ਪਾਕਿਸਤਾਨੀ ਕੈਦੀ ਦੀ ਹਸਪਤਾਲ ''ਚ ਮੌਤ
Wednesday, Mar 06, 2019 - 09:26 PM (IST)

ਅੰਮ੍ਰਿਤਸਰ (ਸੰਜੀਵ)-ਭਾਰਤ-ਪਾਕਿ ਸਰਹੱਦ ਪਾਰ ਕਰਦੇ ਸਮੇਂ ਗ੍ਰਿਫਤਾਰ ਕੀਤਾ ਗਿਆ ਮੁਹੰਮਦ ਅਜਮਲ ਵਾਸੀ ਸ਼ੇਖੂਪੁਰਾ ਪਾਕਿਸਤਾਨ ਦੀ ਅੱਜ ਗੁਰੂ ਨਾਨਕ ਦੇਵ ਹਸਪਤਾਲ 'ਚ ਇਲਾਜ ਦੌਰਾਨ ਮੌਤ ਹੋ ਗਈ, ਜੋ ਪਿਛਲੇ ਕੁਝ ਸਮੇਂ ਤੋਂ ਰੋਗ ਨਾਲ ਪੀੜਤ ਸੀ। ਉਸ ਨੂੰ ਥਾਣਾ ਮਮਦੋਟ ਜ਼ਿਲਾ ਫਿਰੋਜ਼ਪੁਰ ਵੱਲੋਂ 23 ਫਰਵਰੀ 2016 ਨੂੰ ਬਿਨਾਂ ਪਾਸਪੋਰਟ ਤੇ ਵੀਜ਼ੇ ਦੇ ਸਰਹੱਦ ਪਾਰ ਕਰਦੇ ਸਮੇਂ ਗ੍ਰਿਫਤਾਰ ਕੀਤਾ ਗਿਆ ਸੀ ਤੇ ਅੰਮ੍ਰਿਤਸਰ ਦੀ ਕੇਂਦਰੀ ਜੇਲ 'ਚ ਭੇਜ ਦਿੱਤਾ ਗਿਆ ਸੀ। 25 ਫਰਵਰੀ 2019 ਨੂੰ ਅਜਮਲ ਦੀ ਅਚਾਨਕ ਤਬੀਅਤ ਖ਼ਰਾਬ ਹੋ ਜਾਣ 'ਤੇ ਉਸ ਨੂੰ ਸਥਾਨਕ ਗੁਰੂ ਨਾਨਕ ਦੇਵ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ, ਜਿਥੇ ਅੱਜ ਸਵੇਰੇ ਉਸ ਦੀ ਮੌਤ ਹੋ ਗਈ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।