ਪੰਜਾਬ ''ਚ ਕੋਰੋਨਾ ਨਾਲ 26ਵੀਂ ਮੌਤ, ਜਲੰਧਰ ਦੇ ਨੌਜਵਾਨ ਨੇ ਪੀ.ਜੀ.ਆਈ. ''ਚ ਤੋੜਿਆ ਦਮ

05/06/2020 7:49:54 PM

ਜਲੰਧਰ (ਰੱਤਾ) : ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਤਾਜ਼ਾ ਮਾਮਲੇ 'ਚ ਕੋਰੋਨਾ ਵਾਇਰਸ ਕਾਰਨ ਪੰਜਾਬ 'ਚ ਅੱਜ 26ਵੀਂ ਮੌਤ ਹੋ ਗਈ ਹੈ। ਜਲੰਧਰ ਦੇ ਰਹਿਣ ਵਾਲੇ ਨੌਜਵਾਨ ਨੇ  ਚੰਡੀਗੜ੍ਹ ਪੀ. ਜੀ. ਆਈ. 'ਚ ਅੱਜ ਦਮ ਤੋੜਿਆ ਹੈ। ਦੱਸ ਦਈਏ ਕਿ ਮ੍ਰਿਤਕ ਨੌਜਵਾਨ ਚੰਡੀਗੜ੍ਹ 'ਚ ਪੀ. ਜੀ. ਆਈ. 'ਚ ਕਾਫੀ ਸਮੇਂ ਤੋਂ ਦਾਖਲ ਸੀ ਅਤੇ ਉਸ ਦੀ ਸਿਹਤ ਪਹਿਲਾਂ ਤੋਂ ਹੀ ਖਰਾਬ ਸੀ। ਉਕਤ ਨੌਜਵਾਨ ਦੀ ਕੋਰੋਨਾ ਰਿਪੋਰਟ ਪਹਿਲਾਂ ਹੀ ਪਾਜ਼ੇਟਿਵ ਆ ਗਈ ਸੀ। ਸ਼ਹਿਰ 'ਚ ਹੁਣ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 5 ਹੋ ਗਈ ਹੈ ਜਦੋਂਕਿ ਪੰਜਾਬ 'ਚ ਇਹ 26ਵੀਂ ਮੌਤ ਹੈ। ਇਸ ਦੇ ਇਲਾਵਾ ਬੁੱਧਵਾਰ ਨੂੰ ਅੱਜ ਜਲੰਧਰ 'ਚ 'ਕੋਰੋਨਾ' ਦਾ ਇਕ ਮਰੀਜ਼ ਸਾਹਮਣੇ ਆਇਆ ਹੈ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਗੁਰੂ ਨਾਨਕ ਮਿਸ਼ਨ ਦੇ ਸਟਾਫ ਮੈਂਬਰ ਅਮਰੀਕ ਸਿੰਘ (56) ਸਾਲਾ ਕੋਰੋਨਾ ਪਾਜ਼ੇਟਿਵ ਪਾਇਆ ਗਿਆ ਹੈ। ਬੁੱਧਵਾਰ ਨੂੰ ਮਿਲੇ ਇਸ ਕੋਰੋਨਾ ਦੇ ਪਾਜ਼ੇਟਿਵ ਕੇਸ ਨੂੰ ਮਿਲਾ ਕੇ ਮਿਲਾ ਕੇ ਹੁਣ ਤੱਕ ਜਲੰਧਰ 'ਚੋਂ 137 ਕੇਸ ਪਾਜ਼ੇਟਿਵ ਪਾਏ ਗਏ ਹਨ, ਜਿਨ੍ਹਾਂ 'ਚੋਂ 12 ਲੋਕ ਠੀਕ ਹੋ ਕੇ ਆਪਣੇ ਘਰਾਂ ਨੂੰ ਜਾ ਚੁੱਕੇ ਹਨ।

ਇਹ ਵੀ ਪੜ੍ਹੋ : ਸੰਗਰੂਰ 'ਚ ਕੋਰੋਨਾ ਦਾ ਕਹਿਰ, ਡਾਕਟਰ ਦੀ ਰਿਪੋਰਟ ਆਈ ਪਾਜ਼ੇਟਿਵ

 ਪੰਜਾਬ 'ਚ 'ਕੋਰੋਨਾ' ਪਾਜ਼ੇਟਿਵ ਕੇਸਾਂ ਦਾ ਅੰਕੜਾ 1531 ਤੱਕ ਪੁੱਜਾ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ 'ਚ ਕੋਰੋਨਾ ਵਾਇਰਸ ਦਾ ਪੀੜਤ ਮਰੀਜ਼ਾਂ ਦੀ ਗਿਣਤੀ 1531 ਤੱਕ ਪਹੁੰਚ ਗਈ ਹੈ। ਇਨ੍ਹਾਂ 'ਚ ਜ਼ਿਆਦਾਤਰ ਮਰੀਜ਼ ਸ੍ਰੀ ਨਾਂਦੇੜ ਸਾਹਿਬ ਤੋਂ ਪਰਤੇ ਸ਼ਰਧਾਲੂ ਹਨ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 230, ਲੁਧਿਆਣਾ 152, ਜਲੰਧਰ 137, ਮੋਹਾਲੀ 'ਚ 95, ਪਟਿਆਲਾ 'ਚ 87, ਹੁਸ਼ਿਆਰਪੁਰ 'ਚ 88, ਤਰਨਾਰਨ 87, ਪਠਾਨਕੋਟ 'ਚ 27, ਮਾਨਸਾ 'ਚ 19, ਕਪੂਰਥਲਾ 19, ਫਰੀਦਕੋਟ 44, ਸੰਗਰੂਰ 'ਚ 95, ਨਵਾਂਸ਼ਹਿਰ 'ਚ 86, ਰੂਪਨਗਰ 17, ਫਿਰੋਜ਼ਪੁਰ 'ਚ 40, ਬਠਿੰਡਾ 36, ਗੁਰਦਾਸਪੁਰ 79, ਫਤਿਹਗੜ੍ਹ ਸਾਹਿਬ 'ਚ 16, ਬਰਨਾਲਾ 19, ਫਾਜ਼ਿਲਕਾ 39 ਮੋਗਾ 54, ਮੁਕਤਸਰ ਸਾਹਿਬ 66 ਕੇਸ ਪਾਏ ਹਨ ਜਦਕਿ ਕੋਰੋਨਾ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ 'ਚੋਂ 26 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਇਹ ਵੀ ਪੜ੍ਹੋ : 'ਭਗਵਾਨਪੁਰੀਆ' ਨੂੰ 'ਕੋਰੋਨਾ' ਹੋਣ 'ਤੇ ਡਰੇ ਸਾਥੀ ਗੈਂਗਸਟਰਾਂ ਦੇ ਪਰਿਵਾਰ, ਜਤਾਇਆ ਵੱਡਾ ਖਦਸ਼ਾ  

Anuradha

This news is Content Editor Anuradha