ਸੜਕ ਹਾਦਸੇ 'ਚ ਵਿਅਕਤੀ ਦੀ ਮੌਤ, ਮੌਕੇ 'ਤੇ ਨਹੀਂ ਪਹੁੰਚੀ ਪੁਲਸ, ਭੜਕੇ ਲੋਕਾਂ ਨੇ ਰੋਡ ਕੀਤਾ ਜਾਮ

Friday, Dec 08, 2023 - 06:54 PM (IST)

ਸੜਕ ਹਾਦਸੇ 'ਚ ਵਿਅਕਤੀ ਦੀ ਮੌਤ, ਮੌਕੇ 'ਤੇ ਨਹੀਂ ਪਹੁੰਚੀ ਪੁਲਸ, ਭੜਕੇ ਲੋਕਾਂ ਨੇ ਰੋਡ ਕੀਤਾ ਜਾਮ

ਹੁਸ਼ਿਆਰਪੁਰ (ਅਮਰੀਕ) : ਚਿੰਤਪੂਰਨੀ ਮਾਰਗ 'ਤੇ ਪੈਂਦੇ ਪਿੰਡ ਆਦਮਵਾਲ 'ਚ ਅੱਜ ਸਵੇਰੇ ਕਰੀਬ 11 ਵਜੇ ਹੋਏ ਇਕ ਦਰਦਨਾਕ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਇਹ ਹਾਦਸਾ ਉਸ ਵਕਤ ਵਾਪਰਿਆ, ਜਦੋਂ ਪੰਜਾਬ ਰੋਡਵੇਜ਼ ਦੀ ਇਕ ਬੱਸ ਹੁਸ਼ਿਆਰਪੁਰ ਤੋਂ ਚਿੰਤਪੂਰਨੀ ਵੱਲ ਨੂੰ ਜਾ ਰਹੀ ਸੀ। ਇਸ ਦੌਰਾਨ ਜਦੋਂ ਬੱਸ ਆਦਮਵਾਲ ਵਿਖੇ ਪਹੁੰਚੀ ਤਾਂ ਮੋਟਰਸਾਈਕਲ 'ਤੇ ਜਾ ਰਹੇ ਇਕ ਵਿਅਕਤੀ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਕਤ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕਰਨਵੀਰ ਸਿੰਘ ਵਾਸੀ ਪਿੰਡ ਬੂਰੇ ਜੱਟਾਂ ਵਜੋਂ ਹੋਈ ਹੈ।

ਇਹ ਵੀ ਪੜ੍ਹੋ : ਹੜ੍ਹ ਕਾਰਨ ਤਬਾਹ ਹੋ ਗਈ ਸੀ ਫ਼ਸਲ, ਆਰਥਿਕ ਤੰਗੀ ਦੇ ਬੋਝ ਥੱਲੇ ਦੱਬੇ ਇਕ ਹੋਰ ਕਿਸਾਨ ਨੇ ਗਲ਼ ਲਾਈ ਮੌਤ

ਹਾਦਸਾ ਵਾਪਰਨ ਤੋਂ ਕਾਫੀ ਸਮੇਂ ਬਾਅਦ ਵੀ ਜਦੋਂ ਪੁਲਸ ਮੌਕੇ 'ਤੇ ਨਾ ਪਹੁੰਚੀ ਤਾਂ ਗੁੱਸੇ 'ਚ ਆਏ ਲੋਕਾਂ ਨੇ ਹੰਗਾਮਾ ਕਰ ਦਿੱਤਾ ਤੇ ਮੁੱਖ ਮਾਰਗ ਜਾਮ ਕਰ ਦਿੱਤਾ, ਜਿਸ ਕਾਰਨ ਪੁਲਸ ਪ੍ਰਸ਼ਾਸਨ ਪ੍ਰਤੀ ਵੀ ਲੋਕਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਸੀ। ਲੋਕਾਂ ਦੇ ਦੱਸਣ ਮੁਤਾਬਕ ਹਾਦਸਾ ਵਾਪਰਨ ਦੇ ਡੇਢ ਘੰਟੇ ਤੱਕ ਵੀ ਪੁਲਸ ਦਾ ਕੋਈ ਮੁਲਾਜ਼ਮ ਜਾਂ ਅਧਿਕਾਰੀ ਮੌਕੇ 'ਤੇ ਨਹੀਂ ਪਹੁੰਚਿਆ। ਘਟਨਾ ਤੋਂ ਕਾਫੀ ਸਮੇਂ ਥਾਣਾ ਸਦਰ ਦੀ ਪੁਲਸ ਦੇ ਅਧਿਕਾਰੀ ਅਤੇ ਮੁਲਾਜ਼ਮ ਮੌਕੇ 'ਤੇ ਪਹੁੰਚੇ, ਜਿਨ੍ਹਾਂ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕੀਤੀ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News