ਰੂਪਨਗਰ ਦੀ ਜੇਲ੍ਹ 'ਚ ਬੰਦ ਹਵਾਲਾਤੀ ਦੀ ਸ਼ੱਕੀ ਹਾਲਾਤ 'ਚ ਮੌਤ, ਮਾਪਿਆਂ ਦਾ ਰੋ-ਰੋ ਹੋਇਆ ਬੁਰਾ ਹਾਲ

Saturday, Apr 30, 2022 - 11:08 AM (IST)

ਰੂਪਨਗਰ ਦੀ ਜੇਲ੍ਹ 'ਚ ਬੰਦ ਹਵਾਲਾਤੀ ਦੀ ਸ਼ੱਕੀ ਹਾਲਾਤ 'ਚ ਮੌਤ, ਮਾਪਿਆਂ ਦਾ ਰੋ-ਰੋ ਹੋਇਆ ਬੁਰਾ ਹਾਲ

ਰੂਪਨਗਰ (ਕੈਲਾਸ਼)-ਜ਼ਿਲ੍ਹਾ ਜੇਲ੍ਹ ਰੂਪਨਗਰ ’ਚ ਕਤਲ ਦੇ ਮਾਮਲੇ ’ਚ ਬੰਦ ਇਕ ਹਵਾਲਾਤੀ ਨੌਜਵਾਨ ਦੀ ਸ਼ੱਕੀ ਹਾਲਾਤ ’ਚ ਮੌਤ ਹੋ ਗਈ। ਜਿਸ ਨੂੰ ਲੈ ਕੇ ਉਸ ਦੇ ਮਾਤਾ-ਪਿਤਾ ਅਤੇ ਹੋਰ ਰਿਸ਼ਤੇਦਾਰਾਂ ਨੇ ਮੌਤ ਦਾ ਕਾਰਨ ਪਤਾ ਲਗਾਉਣ ਅਤੇ ਇਨਸਾਫ਼ ਦੀ ਮੰਗ ਕੀਤੀ ਹੈ। ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਸੁਮਨ ਸ਼ਰਮਾ (25) ਪੁੱਤਰ ਅਰਵਿੰਦ ਕੁਮਾਰ ਵਾਸੀ ਖਰੜ ਜੋ ਪਿਛਲੇ ਕਰੀਬ 7 ਮਹੀਨਿਆਂ ਤੋਂ ਰੂਪਨਗਰ ਜੇਲ੍ਹ ’ਚ ਬੰਦ ਸੀ। ਉਸ ਨੂੰ ਜਦ ਸ਼ੁੱਕਰਵਾਰ ਮੋਹਾਲੀ ਅਦਾਲਤ ’ਚ ਪੇਸ਼ੀ ਲਈ ਲਿਜਾਇਆ ਜਾਣ ਲੱਗਾ ਤਾਂ ਉਸ ਦੀ ਹਾਲਤ ਅਚਾਨਕ ਵਿਗੜ ਗਈ ਅਤੇ ਉਸ ਨੂੰ ਜ਼ਿਲ੍ਹਾ ਹਸਪਤਾਲ ਦੀ ਐਮਰਜੈਂਸੀ ’ਚ ਇਲਾਜ ਲਈ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਵੀ ਪੜ੍ਹੋ: ਐਕਸ਼ਨ ’ਚ ਮਾਨ ਸਰਕਾਰ, ਸੜਕਾਂ ਕੰਢੇ ਲੱਗਣ ਵਾਲੀਆਂ ਰੇਹੜੀਆਂ ਨੂੰ ਲੈ ਕੇ ਜਾਰੀ ਕੀਤੇ ਹੁਕਮ

ਇਸ ਸਬੰਧੀ ਜਦ ਜੇਲ੍ਹ ਪ੍ਰਬੰਧਕਾਂ ਨੂੰ ਇਹ ਸੂਚਨਾ ਦਿੱਤੀ ਗਈ ਤਾਂ ਉਨ੍ਹਾਂ ਦਾ ਬੇਟਾ ਗੰਭੀਰ ਹਾਲਤ ’ਚ ਜ਼ਿਲ੍ਹਾ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਸੂਚਨਾ ਮਿਲਦਿਆਂ ਹੀ ਜਦ ਉਸ ਦੇ ਰਿਸ਼ਤੇਦਾਰ ਉੱਥੇ ਪਹੁੰਚੇ ਤਾਂ ਉਨ੍ਹਾਂ ਦੇ ਪੁੱਤਰ ਦੀ ਮੌਤ ਹੋ ਜਾਣ ਕਾਰਨ ਉਸ ਨੂੰ ਮੁਰਦਾ ਘਰ ’ਚ ਰੱਖ ਦਿੱਤਾ ਗਿਆ ਸੀ ਅਤੇ ਉਸ ਦੇ ਮਾਤਾ ਪਿਤਾ ਅਤੇ ਸਕੇ ਸਬੰਧੀਆਂ ਨੇ ਰੋਣਾ-ਪਿੱਟਣਾ ਸ਼ੁਰੂ ਕਰ ਦਿੱਤਾ। ਇਸ ਮੌਕੇ ਮੁੰਡੇ ਦੇ ਪਿਤਾ ਅਰਵਿੰਦ ਕੁਮਾਰ ਅਤੇ ਫੁੱਫੜ ਸੰਜੀਵ ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਸੁਮਨ ਸ਼ਰਮਾ ਨੂੰ ਗਲਤ ਮਾਮਲੇ ’ਚ ਫਸਾਇਆ ਗਿਆ ਸੀ, ਜੋ ਪਹਿਲਾਂ ਸੰਗਰੂਰ ਜੇਲ੍ਹ ’ਚ ਬੰਦ ਸੀ ਅਤੇ ਉਸ ਨੂੰ ਕਰੀਬ 7 ਮਹੀਨੇ ਪਹਿਲਾਂ ਰੂਪਨਗਰ ਜੇਲ੍ਹ ’ਚ ਲਿਆਂਦਾ ਗਿਆ।

PunjabKesari

ਇਹ ਵੀ ਪੜ੍ਹੋ: ਮੁਫ਼ਤ ਬਿਜਲੀ: ਸੌਖਾ ਨਹੀਂ ਹੋਵੇਗਾ ਦੂਜਾ ਮੀਟਰ ਲਗਵਾਉਣਾ, ਪਾਵਰਕਾਮ ਇੰਝ ਰੱਖੇਗਾ ਪੂਰੀ ਸਥਿਤੀ 'ਤੇ ਨਜ਼ਰ

ਉਨ੍ਹਾਂ ਦੱਸਿਆ ਕਿ ਕਿਸੇ ਵੀ ਜੇਲ੍ਹ ਜਾਂ ਪ੍ਰਸ਼ਾਸਨ ਦੇ ਅਧਿਕਾਰੀ ਨੇ ਉਨ੍ਹਾਂ ਨੂੰ ਮੁੰਡੇ ਦੇ ਮ੍ਰਿਤਕ ਹੋਣ ਦੀ ਸੂਚਨਾ ਨਹੀ ਦਿੱਤੀ ਅਤੇ ਹਸਪਤਾਲ ’ਚ ਪਹੁੰਚ ਕੇ ਉਨ੍ਹਾਂ ਨੂੰ ਇਸ ਦਾ ਪਤਾ ਲੱਗਿਆ ਹੈ। ਮੁੰਡੇ ਦੇ ਫੁੱਫੜ ਨੇ ਦੱਸਿਆ ਕਿ ਮੁੰਡੇ ਦੀ ਪਿੱਠ ’ਤੇ ਮਾਰਕੁੱਟ ਦੇ ਨਿਸ਼ਾਨ ਹਨ। ਜਿਸ ਦੀ ਜਾਂਚ ਹੋਣੀ ਚਾਹੀਦੀ ਹੈ। ਇਸ ਸਬੰਧੀ ਜਦ ਜ਼ਿਲ੍ਹਾ ਜੇਲ੍ਹ ਦੇ ਸੁਪਰਡੈਂਟ ਪੁਲਸ ਕੁਲਵੰਤ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਸੁਮਨ ਸ਼ਰਮਾ ਦੀ ਤਬੀਅਤ ਬੀਤੇ ਦਿਨ ਤੋਂ ਖ਼ਰਾਬ ਸੀ, ਜਿਸ ਨੂੰ ਬੀਤੀ ਸ਼ਾਮ ਹਲਕਾ ਜੁਕਾਮ ਅਤੇ ਖਾਂਸੀ ਹੋਈ ਅਤੇ ਉਸ ਦੀ ਸ਼ੁੱਕਰਵਾਰ ਮੋਹਾਲੀ ਦੀ ਅਦਾਲਤ ’ਚ ਪੇਸ਼ੀ ਸੀ, ਜਦ ਉਸ ਨੂੰ ਜ਼ਿਲ੍ਹਾ ਜੇਲ੍ਹ ਤੋਂ ਕਰੀਬ 8.30 ਵਜੇ ਲਿਜਾਣ ਦੀ ਤਿਆਰੀ ਕੀਤੀ ਜਾ ਰਹੀ ਸੀ ਤਾਂ ਉਸ ਦੀ ਹਾਲਤ ਵਿਗੜ ਗਈ ਅਤੇ ਉਸ ਨੂੰ ਜ਼ਿਲ੍ਹਾ ਹਸਪਤਾਲ ’ਚ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

PunjabKesari

ਦੂਜੇ ਪਾਸੇ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਸਕੇ ਸਬੰਧੀਆਂ ਨੂੰ ਉਸ ਦੇ ਬੀਮਾਰ ਹੋਣ ਦੀ ਸੂਚਨਾ ਇਸ ਲਈ ਦਿੱਤੀ ਗਈ ਸੀ ਕਿ ਕਿਤੇ ਉਹ ਸਦਮੇ ’ਚ ਨਾ ਚਲੇ ਜਾਣ ਅਤੇ ਉਹ ਰੂਪਨਗਰ ਪਹੁੰਚ ਸਕਣ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਸਕੇ ਸਬੰਧੀਆਂ ਦੀ ਮੰਗ ’ਤੇ ਹੁਣ ਤਿੰਨ ਡਾਕਟਰਾਂ ਦੇ ਪੈਨਲ ਵੱਲੋਂ ਉਸ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਸਮਾਚਾਰ ਲਿਖੇ ਜਾਣ ਤਕ ਮ੍ਰਿਤਕ ਦਾ ਪੋਸਟਮਾਰਟਮ ਸ਼ੁਰੂ ਹੋਣ ਵਾਲਾ ਸੀ।

ਇਹ ਵੀ ਪੜ੍ਹੋ: ਮਾਹਿਲਪੁਰ 'ਚ ਲੁਟੇਰਿਆਂ ਦਾ ਹਾਈਵੋਲਟੇਜ ਡਰਾਮਾ, ਸੱਚਾਈ ਸਾਹਮਣੇ ਆਉਣ 'ਤੇ ਲੋਕ ਹੋਏ ਸੁੰਨ੍ਹ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News