ਹਾਦਸੇ ’ਚ ਜ਼ਖਮੀ ਦੀ ਮੌਤ
Sunday, Jul 08, 2018 - 07:35 AM (IST)

ਮੋਗਾ, (ਅਾਜ਼ਾਦ)- ਮੋਗਾ-ਫਿਰੋਜ਼ਪੁਰ ਜੀ. ਟੀ. ਰੋਡ ’ਤੇ ਪਿੰਡ ਦੁੱਨੇਕੇ ਕੋਲ ਬੀਤੀ 29 ਜੂਨ ਨੂੰ ਅਣਪਛਾਤੇ ਵ੍ਹੀਕਲ ਦੀ ਲਪੇਟ ’ਚ ਆ ਕੇ ਜ਼ਖਮੀ ਹੋਏ ਮੋਹਨ ਸਿੰਘ ਗੁਪਤਾ ਨਿਵਾਸੀ ਪਿੰਡ ਦੁੱਨੇਕੇ ਦੀ ਮੌਤ ਹੋ ਗਈ। ਥਾਣਾ ਸਿਟੀ ਮੋਗਾ ਦੇ ਸਹਾਇਕ ਥਾਣੇਦਾਰ ਅਸ਼ੋਕ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਲਾਲ ਗੁਪਤਾ ਪਿੰਡ ’ਚ ਇਕ ਰਾਈਸ ਮਿਲਜ਼ ਦੇ ਸਾਹਮਣੇ ਚਾਹ ਦੀ ਰੇਹਡ਼ੀ ਲਾਉਂਦਾ ਸੀ। ਬੀਤੇ ਦਿਨ ਇਕ ਅਣਪਛਾਤੇ ਵਿਅਕਤੀ ਨੇ ਉਸ ਨੂੰ ਮੋਟਰਸਾਈਕਲ ਦੀ ਟੱਕਰ ਮਾਰ ਕੇ ਬੁਰੀ ਤਰ੍ਹਾਂ ਨਾਲ ਜ਼ਖਮੀ ਕਰ ਦਿੱਤਾ, ਜਿਸਨੂੰ ਮੋਗਾ ਦੇ ਇਕ ਪ੍ਰਾਈਵੇਟ ਹਸਪਤਾਲ ਦਾਖਲ ਕਰਵਾਇਆ ਗਿਆ ਸੀ।
ਡਾਕਟਰਾਂ ਨੇ ਉਸਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਮੈਡੀਕਲ ਕਾਲਜ ਫਰੀਦਕੋਟ ਰੈਫਰ ਕਰ ਦਿੱਤਾ ਸੀ, ਉਥੇ ਉਸਨੇ ਦਮ ਤੋਡ਼ ਦਿੱਤਾ। ਸਹਾਇਕ ਥਾਣੇਦਾਰ ਅਸ਼ੋਕ ਕੁਮਾਰ ਨੇ ਦੱਸਿਆ ਕਿ ਇਸ ਸਬੰਧ ’ਚ ਕੌਂਸਲਰ ਚਰਨਜੀਤ ਸਿੰਘ ਦੁੱਨੇਕੇ ਦੀ ਸ਼ਿਕਾਇਤ ’ਤੇ ਅਣਪਛਾਤੇ ਮੋਟਰਸਾਈਕਲ ਚਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਲਾਸ਼ ਨੂੰ ਪੋਸਟਮਾਰਟਮ ਦੇ ਬਾਅਦ ਵਾਰਿਸਾਂ ਨੂੰ ਸੌਂਪ ਦਿੱਤਾ।