ਮਜ਼ਦੂਰ ਦੀ ਭੇਤਭਰੇ ਹਾਲਾਤ ''ਚ ਮੌਤ

06/27/2017 12:12:53 AM

ਮੋਗਾ,   (ਆਜ਼ਾਦ)-  ਧੱਲੇਕੇ-ਰੱਤੀਆਂ ਰੋਡ 'ਤੇ ਸਥਿਤ ਇਕ ਸ਼ੈਲਰ ਵਿਚ ਕੰਮ ਕਰਦੇ ਪ੍ਰਵਾਸੀ ਮਜ਼ਦੂਰ ਮਨੇਸ਼ਵਰ ਯਾਦਵ (65) ਨਿਵਾਸੀ ਬਿਹਾਰ ਦੀ ਭੇਤਭਰੇ ਹਾਲਾਤ 'ਚ ਮੌਤ ਹੋਣ ਦਾ ਪਤਾ ਲੱਗਾ ਹੈ। ਘਟਨਾ ਦਾ ਪਤਾ ਲੱਗਣ 'ਤੇ ਥਾਣਾ ਸਦਰ ਮੋਗਾ ਦੇ ਸਹਾਇਕ ਥਾਣੇਦਾਰ ਤਾਰਾ ਸਿੰਘ ਪੁਲਸ ਪਾਰਟੀ ਸਮੇਤ ਮੌਕੇ 'ਤੇ ਪੁੱਜੇ ਅਤੇ ਜਾਂਚ ਤੋਂ ਇਲਾਵਾ ਆਸ-ਪਾਸ ਕੰਮ ਕਰਦੇ ਲੋਕਾਂ ਕੋਲੋਂ ਪੁੱਛਗਿੱਛ ਕੀਤੀ। ਇਸ ਸਬੰਧੀ ਸ਼ੈਲਰ ਠੇਕੇਦਾਰ ਦੇ ਬਿਆਨਾਂ 'ਤੇ ਪੁਲਸ ਵੱਲੋਂ ਅ/ਧ 174 ਦੀ ਕਾਰਵਾਈ ਕੀਤੀ ਗਈ ਗਈ ਹੈ। 
ਜਾਂਚ ਅਧਿਕਾਰੀ ਨੇ ਦੱਸਿਆ ਕਿ ਮੈਡੀਕਲ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲੀ ਕਾਰਨਾਂ ਦਾ ਪਤਾ ਲੱਗ ਸਕੇਗਾ ਅਤੇ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਵਾਰਿਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ।