ਨੌਜਵਾਨ ਦੀ ਸ਼ੱਕੀ ਹਾਲਾਤ ''ਚ ਮੌਤ

Thursday, Mar 08, 2018 - 02:49 AM (IST)

ਮੋਗਾ,  (ਆਜ਼ਾਦ)-  ਬਹੋਨਾ ਚੌਕ ਮੋਗਾ ਨਿਵਾਸੀ ਹਰਜੀਤ ਸਿੰਘ (35) ਦੀ ਸ਼ੱਕੀ ਹਾਲਾਤ 'ਚ ਮੌਤ ਹੋ ਜਾਣ ਦਾ ਪਤਾ ਲੱਗਾ ਹੈ। ਇਸ ਸਬੰਧੀ ਥਾਣਾ ਸਿਟੀ ਸਾਊਥ ਦੇ ਹੌਲਦਾਰ ਧਰਮਪਾਲ ਵੱਲੋਂ ਮ੍ਰਿਤਕ ਦੀ ਪਤਨੀ ਰੇਨੂੰ ਦੇ ਬਿਆਨਾਂ 'ਤੇ 174 ਦੀ ਕਾਰਵਾਈ ਕੀਤੀ ਗਈ।  ਮ੍ਰਿਤਕ ਦੀ ਪਤਨੀ ਰੇਨੂੰ ਨੇ ਪੁਲਸ ਨੂੰ ਦੱਸਿਆ ਕਿ ਉਸ ਦਾ ਪਤੀ ਕਥਿਤ ਤੌਰ 'ਤੇ ਨਸ਼ਾ ਕਰਨ ਦਾ ਆਦੀ ਸੀ। ਉਹ ਨਸ਼ਾ ਛੱਡਣ ਲਈ ਹਸਪਤਾਲ ਤੋਂ ਦਵਾਈ ਲੈ ਰਿਹਾ ਸੀ। 
ਅੱਜ ਵੀ ਉਹ ਨਸ਼ਾ ਛੱਡਣ ਵਾਲੀ ਦਵਾਈ ਹਸਪਤਾਲ ਤੋਂ ਲੈ ਕੇ ਆਇਆ ਸੀ ਕਿ ਅਚਾਨਕ ਉਸ ਦੀ ਹਾਲਤ ਵਿਗੜ ਗਈ, ਜਿਸ 'ਤੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਸਿਵਲ ਹਸਪਤਾਲ ਮੋਗਾ ਲਿਆਂਦਾ, ਜਿਥੇ ਉਸ ਦੀ ਮੌਤ ਹੋ ਗਈ। ਮ੍ਰਿਤਕ ਇਕ ਬੱਚੇ ਦਾ ਪਿਤਾ ਸੀ। ਹੌਲਦਾਰ ਧਰਮਪਾਲ ਸਿੰਘ ਨੇ ਕਿਹਾ ਕਿ ਲਾਸ਼ ਸਿਵਲ ਹਸਪਤਾਲ ਮੋਗਾ ਤੋਂ ਪੋਸਟਮਾਰਟਮ ਕਰਵਾਉਣ ਉਪਰੰਤ ਵਾਰਿਸਾਂ ਨੂੰ ਦਿੱਤੀ ਜਾਵੇਗੀ।


Related News