ਅੰਮ੍ਰਿਤਸਰ ਤੋਂ ਦੀਵਾਲੀ ਵੇਖ ਕੇ ਵਾਪਸ ਆ ਰਹੇ ਦੋ ਨੌਜਵਾਨਾਂ ਦੀ ਸੜਕ ਹਾਦਸੇ ''ਚ ਮੌਤ
Monday, Oct 28, 2019 - 02:14 PM (IST)
ਚੋਗਾਵਾਂ (ਹਰਜੀਤ) : ਬੀਤੇ ਦਿਨੀਂ ਸ੍ਰੀ ਦਰਬਾਰ ਸਾਹਿਬ ਤੋਂ ਦੀਵਾਲੀ ਵੇਖ ਕੇ ਵਾਪਸ ਪਰਤ ਰਹੇ ਦੋ ਨੌਜਵਾਨਾਂ ਦੀ ਸੜਕ ਹਾਦਸੇ 'ਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਪੁੱਤਰ ਸਰਵਣ ਸਿੰਘ ਵਾਸੀ ਪਿੰਡ ਚਵਿਡਾ ਕਲਾਂ ਅਤੇ ਚਰਨਜੀਤ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਪਿੰਡ ਬਰਾੜ ਅੰਮ੍ਰਿਤਸਰ ਤੋਂ ਦੀਵਾਲੀ ਵੇਖ ਕੇ ਸਵੇਰੇ ਤਿੰਨ ਵਜੇ ਦੇ ਕਰੀਬ ਆਪਣੇ ਸਟਾਰ ਸ੍ਰੀ ਸਿਟੀ ਮੋਟਰਸਾਈਲ 'ਤੇ ਸਵਾਰ ਹੋ ਕੇ ਵਾਪਸ ਆਪਣੇ ਪਿੰਡ ਨੂੰ ਪਰਤ ਰਹੇ ਸਨ ਕਿ ਰਾਮ ਤੀਰਥ ਨੇੜੇ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ। ਜ਼ਖ਼ਮੀ ਹਾਲਤ 'ਚ ਦੋਵਾਂ ਨੌਜਵਾਨਾਂ ਨੂੰ ਹਸਪਤਾਲ ਲਿਜਾਂਦੇ ਹੋਏ ਹੀ ਦੋਵਾਂ ਨੌਜਵਾਨਾਂ ਦੀ ਮੌਤ ਹੋ ਗਈ। ਥਾਣਾ ਕੰਬੋ ਇਹ ਮਾਮਲਾ ਦਰਜ ਕਰਨ ਤੋਂ ਬਾਅਦ ਦੋਵੇਂ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ।