ਪੰਜਾਬ ''ਚ ਵੱਡਾ ਹਾਦਸਾ, ਬਾਬਾ ਬੁੱਢਾ ਸਾਹਿਬ ਦੇ ਜੋੜ ਮੇਲੇ ਤੋਂ ਪਰਤ ਰਹੇ 3 ਨੌਜਵਾਨਾਂ ਦੀ ਮੌਤ
Monday, Oct 07, 2024 - 06:54 PM (IST)

ਤਰਨਤਾਰਨ (ਰਮਨ)- ਬੀਤੀ ਰਾਤ ਪਿੰਡ ਗੁਮਾਨਪੁਰਾ ਦੇ ਨਿਵਾਸੀ ਤਿੰਨ ਨੌਜਵਾਨ ਬਾਬਾ ਬੁੱਢਾ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਸ੍ਰੀ ਗੋਇੰਦਵਾਲ ਸਾਹਿਬ ਲਈ ਇੱਕੋ ਮੋਟਰਸਾਈਕਲ 'ਤੇ ਸਵਾਰ ਹੋ ਕੇ ਰਵਾਨਾ ਹੋਏ ਸਨ। ਜਦੋਂ ਉਹ ਨਜ਼ਦੀਕ ਪਿੰਡ ਨੂਰਦੀ ਵਿਖੇ ਪੁੱਜੇ ਤਾਂ ਜ਼ਿਲ੍ਹਾ ਫਿਰੋਜ਼ਪੁਰ ਨਾਲ ਸੰਬੰਧਿਤ ਤਿੰਨ ਛੋਟੀ ਉਮਰ ਦੇ ਨੌਜਵਾਨ ਇੱਕੋ ਮੋਟਰਸਾਈਕਲ 'ਤੇ ਸਵਾਰ ਹੋ ਆ ਰਹੇ ਸਨ ਅਤੇ ਦੋਵਾਂ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਭਿਆਨਕ ਟੱਕਰ ਹੋ ਗਈ।
ਇਹ ਵੀ ਪੜ੍ਹੋ- ਕੱਪੜਾ ਵਪਾਰੀ ਦੇ ਮੁੰਡੇ ਨੇ ਆਪਣੇ ਆਪ ਨੂੰ ਮਾਰੀ ਗੋਲੀ
ਇਸ ਟੱਕਰ ਦੌਰਾਨ ਪਿੰਡ ਗੁਮਾਨਪੁਰਾ ਜ਼ਿਲ੍ਹਾ ਅੰਮ੍ਰਿਤਸਰ ਦੇ ਨਿਵਾਸੀ ਵਿਜੇ ਸਿੰਘ, ਸੌਰਵ ਅਤੇ ਗੁਰਪ੍ਰੀਤ ਸਿੰਘ ਦੀ ਮੌਤ ਹੋ ਗਈ। ਤਿੰਨੇ ਨੌਜਵਾਨ 19 ਤੋਂ 21 ਸਾਲ ਦੀ ਉਮਰ ਦੇ ਦੱਸੇ ਜਾ ਰਹੇ ਹਨ। ਜਦ ਕਿ ਜ਼ਿਲ੍ਹਾ ਫਿਰੋਜ਼ਪੁਰ ਨਾਲ ਸੰਬੰਧਿਤ ਤਿੰਨੇ ਨੌਜਵਾਨ ਗੰਭੀਰ ਜ਼ਖਮੀ ਹੋ ਗਏ ਹਨ। ਜਿਨਾਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾ ਦਿੱਤਾ ਗਿਆ ਹੈ। ਇਸ ਸਬੰਧੀ ਥਾਣਾ ਸਿਟੀ ਤਰਨ ਤਰਨ ਦੀ ਪੁਲਸ ਨੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਮੌਸਮ ਵਿਭਾਗ ਦੀ ਵੱਡੀ ਅਪਡੇਟ, ਪੰਜਾਬ 'ਚ ਇਨ੍ਹਾਂ ਦਿਨਾਂ ਨੂੰ ਪਵੇਗਾ ਮੀਂਹ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8