ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਦਿਲ ਦਾ ਦੌਰਾ ਪੈਣ ਕਾਰਨ ਹੁਸ਼ਿਆਰਪੁਰ ਦੇ 23 ਸਾਲਾ ਨੌਜਵਾਨ ਦੀ ਮੌਤ

Friday, Jul 05, 2024 - 06:59 PM (IST)

ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਦਿਲ ਦਾ ਦੌਰਾ ਪੈਣ ਕਾਰਨ ਹੁਸ਼ਿਆਰਪੁਰ ਦੇ 23 ਸਾਲਾ ਨੌਜਵਾਨ ਦੀ ਮੌਤ

ਹੁਸ਼ਿਆਰਪੁਰ (ਜੈਨ)- ਕੈਨੇਡਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਹੁਸ਼ਿਆਰਪੁਰ ਦੇ ਰਹਿਣ ਵਾਲੇ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਆਸ਼ੂਤੋਸ਼ (23) ਮੁਹੱਲਾ ਭੀਮ ਨਗਰ ਵਜੋਂ ਹੋਈ ਹੈ, ਜਿਸ ਦੀ ਕੈਨੇਡਾ ’ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੇ ਪਿਤਾ ਵਰਿੰਦਰ ਕੁਮਾਰ ਨੇ ਦੱਸਿਆ ਕਿ ਉਸ ਦਾ ਇਕਲੌਤਾ ਲੜਕਾ ਦੋ ਸਾਲ ਪਹਿਲਾਂ ਪੜ੍ਹਾਈ ਲਈ ਕੈਨੇਡਾ ਗਿਆ ਸੀ। 2 ਜੁਲਾਈ ਨੂੰ ਆਸ਼ੂਤੋਸ਼ ਨੇ ਆਪਣੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕੀਤੀ ਸੀ।

ਕੱਲ੍ਹ ਉਨ੍ਹਾਂ ਨੂੰ ਉਦੋਂ ਸਦਮਾ ਲੱਗਾ ਜਦੋਂ ਕੈਨੇਡਾ ਤੋਂ ਫੋਨ ’ਤੇ ਦੱਸਿਆ ਗਿਆ ਕਿ ਆਸ਼ੂਤੋਸ਼ ਦੀ ਕਮਰੇ ਵਿਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਕਾਮਰੇਡ ਗੰਗਾ ਪ੍ਰਸਾਦ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਬੱਚੇ ਦੀ ਲਾਸ਼ ਨੂੰ ਭਾਰਤ ਲਿਆਉਣ ਲਈ ਜਲਦੀ ਪ੍ਰਬੰਧ ਕੀਤੇ ਜਾਣ।

ਇਹ ਵੀ ਪੜ੍ਹੋ- ਸ੍ਰੀ ਹਜ਼ੂਰ ਸਾਹਿਬ ਮੱਥਾ ਟੇਕਣ ਜਾ ਰਹੇ ਪਰਿਵਾਰ ਨਾਲ ਵਾਪਰਿਆ ਦਰਦਨਾਕ ਹਾਦਸਾ, 5 ਜਣਿਆਂ ਦੀ ਹੋਈ ਮੌਤ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


author

shivani attri

Content Editor

Related News