ਪੰਜਾਬ ’ਚ ਵਾਪਰਿਆ ਵੱਡਾ ਹਾਦਸਾ, ਧਾਰਮਿਕ ਸਥਾਨਾਂ ਤੋਂ ਪਰਤ ਰਹੇ 4 ਨੌਜਵਾਨਾਂ ਦੀ ਮੌਤ
Friday, Jan 12, 2024 - 06:38 PM (IST)

ਤਰਨਤਾਰਨ/ਹਰੀਕੇ ਪੱਤਣ (ਰਮਨ, ਲਵਲੀ)- ਅੰਮ੍ਰਿਤਸਰ ਬਠਿੰਡਾ ਨੈਸ਼ਨਲ ਹਾਈਵੇ 54 ਅਧੀਨ ਆਉਂਦੇ ਕਸਬਾ ਹਰੀਕੇ ਪੱਤਣ ਬਾਈਪਾਸ ਨਜ਼ਦੀਕ ਬੂਹ ਪੁੱਲ ਵਿਖੇ ਬੀਤੀ ਦੇਰ ਰਾਤ ਸੰਘਣੀ ਧੁੰਦ ਦੇ ਚਲਦਿਆਂ ਭਿਆਨਕ ਸੜਕੀ ਹਾਦਸੇ ਵਿਚ ਇਕ ਕਾਰ ਸਵਾਰ 4 ਵਿਅਕਤੀਆਂ ਦੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਹਾਦਸੇ 'ਚ 1 ਜ਼ਖ਼ਮੀ ਵਿਅਕਤੀ ਨੂੰ ਇਲਾਜ ਲਈ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ : ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਦਾਇਰ ਕੀਤਾ ਮਾਣਹਾਨੀ ਮੁਕੱਦਮਾ
ਪ੍ਰਾਪਤ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਵਿਖੇ ਵੱਖ-ਵੱਖ ਧਾਰਮਿਕ ਸਥਾਨਾਂ 'ਤੇ ਮੱਥਾ ਟੇਕਣ ਉਪਰੰਤ ਵਾਪਸ ਗੁਰੂ ਹਰਸਹਾਏ ਪਰਤ ਰਹੀ ਸਵਿਫਟ ਕਾਰ ਕਸਬਾ ਹਰੀਕੇ ਪੱਤਣ ਵਿਖੇ ਸੜਕ ਕਿਨਾਰੇ ਖੜੇ ਟਰੱਕ ਪਿੱਛੇ ਜਾ ਟਕਰਾਈ। ਇਸ ਕਾਰ ਵਿੱਚ 5 ਵਿਅਕਤੀ ਸਵਾਰ ਸਨ ਜੋ ਗੁਰੂ ਹਰਸਹਾਏ ਦੇ ਨਿਵਾਸੀ ਦੱਸੇ ਜਾ ਰਹੇ ਹਨ। ਇਸ ਭਿਆਨਕ ਹਾਦਸੇ ਦੌਰਾਨ 4 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਇਕ ਗੰਭੀਰ ਜ਼ਖ਼ਮੀ ਹੋ ਗਿਆ।
ਇਹ ਵੀ ਪੜ੍ਹੋ : ਡੌਂਕੀ ਲਾ ਕੇ ਅਮਰੀਕਾ ਜਾ ਰਹੇ ਨੌਜਵਾਨ ਨਾਲ ਵਾਪਰਿਆ ਭਾਣਾ, ਪਰਿਵਾਰ ਦਾ ਰੋ-ਰੋ ਬੁਰਾ ਹਾਲ
ਥਾਣਾ ਹਰੀਕੇ ਦੇ ਪੁਲਸ ਅਧਿਕਾਰੀ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਮ੍ਰਿਤਕਾਂ 'ਚ ਰੋਬਿਨਪ੍ਰੀਤ ਸਿੰਘ ਪੁੱਤਰ ਰੇਸ਼ਮ ਸਿੰਘ, ਕਰਨਜੀਤ ਸਿੰਘ ਪੁੱਤਰ ਜਲਵਿੰਦਰ ਸਿੰਘ, ਗੁਰਦੇਵ ਸਿੰਘ ਪੁੱਤਰ ਗੁਰਮੇਲ ਸਿੰਘ ਅਤੇ ਰਾਜਵੀਰ ਸਿੰਘ ਪੁੱਤਰ ਰਵਿੰਦਰ ਪਾਲ ਸਿੰਘ ਵਜੋਂ ਹੋਈ ਹੈ। ਜਦਕਿ ਕਾਰ ਚਾਲਕ ਬਲਵਿੰਦਰ ਸਿੰਘ ਪੁੱਤਰ ਹਰਜਿੰਦਰ ਸਿੰਘ ਨਿਵਾਸੀ ਗੁਰੂ ਹਰਸਾਏ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਹਰੀਕੇ ਦੀ ਪੁਲਸ ਵੱਲੋਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈਂਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਸੀਤ ਲਹਿਰ ਨੇ ਤੋੜੇ ਰਿਕਾਰਡ, ਪੂਰੇ ਪੰਜਾਬ ਨਾਲੋਂ ਠੰਡਾ ਰਿਹਾ ਗੁਰਦਾਸਪੁਰ, ਜਾਣੋ ਮੌਸਮ ਵਿਭਾਗ ਦੀ ਭਵਿੱਖਬਾਣੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8