ਧਾਰਮਿਕ ਸਥਾਨਾਂ ਤੋਂ ਪਰਤ ਰਹੇ 4 ਨੌਜਵਾਨਾਂ ਦੀ ਮੌਤ ਕਾਰਨ ਹਲਕਾ ਗੁਰੂਹਰਸਹਾਏ ’ਚ ਸੋਗ ਦੀ ਲਹਿਰ
Friday, Jan 12, 2024 - 04:46 PM (IST)

ਗੁਰੂਹਰਸਹਾਏ (ਮਨਜੀਤ) : ਹਲਕਾ ਗੁਰੂਹਰਸਹਾਏ ’ਚ ਉਸ ਵੇਲੇ ਸੋਗ ਦੀ ਲਹਿਰ ਦੌੜ ਗਈ, ਜਦੋਂ ਚਾਰ ਨੌਜਵਾਨਾਂ ਦੀ ਐਕਸੀਡੈਂਟ ਦੇ ਨਾਲ ਮੌਤ ਹੋ ਗਈ। ਦੱਸਣਯੋਗ ਹੈ ਕਿ ਜ਼ਿਲ੍ਹਾ ਤਰਨਤਾਰਨ ਦੇ ਅਧੀਨ ਆਉਂਦੇ ਹਰੀਕੇ ਸੜਕ ’ਤੇ ਖੜੇ ਟਰਾਲੇ ’ਚ ਕਾਰ ਵੱਜਣ ਕਾਰਨ ਕਾਰ ਸਵਾਰ 4 ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਹੈ। ਇਸ ਮਾਮਲੇ ਸਬੰਧੀ ਮੌਕੇ ’ਤੇ ਪਹੁੰਚੀ ਥਾਣਾ ਪੁਲਸ ਨੇ ਮ੍ਰਿਤਕ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਆਪਣੇ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਸਬੰਧੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨਾਂ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਨੌਜਵਾਨ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਮੱਥਾ ਟੇਕ ਕੇ ਵਾਪਸ ਪਿੰਡ ਗੁਰੂਹਰਸਹਾਏ ਸਾਹਿਬ ਨੂੰ ਵਾਪਸ ਆ ਰਹੇ ਸਨ ਕਿ ਹਰੀਕੇ ਨਜ਼ਦੀਕ ਅੰਮ੍ਰਿਤਸਰ ਤੋਂ ਹਰੀਕੇ ਅੰਦਰ ਨਵੇਂ ਹਾਈਵੇਅ ’ਤੇ ਕਰੀਬ ਰਾਤ ਸਵਾ 12 ਵਜੇ ਹਾਈਵੇ ਉੱਪਰ ਇੱਕ ਕੰਟੇਨਰ ਖ਼ਰਾਬ ਹੋਣ ਕਾਰਨ ਖੜ੍ਹਾ ਸੀ।
ਜਿਸ ਪਿੱਛੇ ਇੱਕ ਟਰਾਲਾ ਖੜ੍ਹਾ ਸੀ। ਧੁੰਦ ਜ਼ਿਆਦਾ ਸੰਘਣੀ ਹੋਣ ਕਰਕੇ ਸਵਿਫਟ ਕਾਰ ਪੀਬੀ 05 ਏਈ 6636 ਉਸ ਟਰਾਲੇ ’ਚ ਜਾ ਵੱਜੀ। ਜਿਸ ਨਾਲ ਨੌਜਵਾਨ ਗੰਭੀਰ ਰੂਪ ’ਚ ਜ਼ਖਮੀ ਹੋ ਗਏ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵਲੋਂ ਸਰਕਾਰੀ ਹਸਪਤਾਲਾਂ ’ਚ ਮਰੀਜ਼ਾਂ ਲਈ ਵਿਸ਼ੇਸ਼ ਉਪਰਾਲਾ, ਖੋਲ੍ਹੇ ‘‘ਸਹੂਲਤ ਸੈਂਟਰ’’
ਉੱਥੋਂ ਲੰਘਦੇ ਲੋਕਾਂ ਦੀ ਮਦਦ ਨਾਲ ਉਕਤ ਨੌਜਵਾਨਾਂ ਨੂੰ ਹਸਪਤਾਲ ਪਹੁੰਚਾਇਆ ਗਿਆ ਤਾਂ ਉਥੇ ਡਾਕਟਰਾਂ ਨੇ ਚਾਰ ਨੌਜਵਾਨਾਂ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਜਿਨ੍ਹਾਂ ਦੀ ਪਛਾਣ ਪਰਮਜੀਤ ਸਿੰਘ, ਗੁਰਦੇਵ ਸਿੰਘ, ਰੋਬਨਪ੍ਰੀਤ ਸਿੰਘ ਅਤੇ ਰਾਜਵੀਰ ਸਿੰਘ ਵਜੋਂ ਹੋਈ ਹੈ। ਕਾਰ ਦਾ ਡਰਾਈਵਰ ਬਲਵਿੰਦਰ ਸਿੰਘ ਜੋ ਕਿ ਹਾਦਸੇ ’ਚ ਜ਼ਖਮੀ ਹੋਇਆ ਹੈ। ਉਥੇ ਹੀ ਮੌਕੇ ’ਤੇ ਪਹੁੰਚੇ ਥਾਣਾ ਹਰੀਕੇ ਦੇ ਮੁਖੀ ਐੱਸ.ਐੱਚ.ਓ. ਕੇਵਲ ਸਿੰਘ ਨੇ ਦੱਸਿਆ ਕਿ ਟਰਾਲੇ ’ਚ ਵਜੇ ਸਵਿਫਟ ਕਾਰ ’ਚ ਸਵਾਰ ਨੌਜਵਾਨਾਂ ਦੀ ਮੌਕੇ ’ਤੇ ਮੌਤ ਹੋ ਗਈ ਹੈ ਅਤੇ ਇਸ ਮਾਮਲੇ ਸਬੰਧੀ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ’ਚ ਲੈ ਲਿਆ ਹੈ ਅਤੇ ਪਰਿਵਾਰ ਦੇ ਬਿਆਨ ਕਲਮ ਬੰਦ ਕੀਤੇ ਜਾ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਪਿੰਡਾਂ ਨੂੰ ਲੈ ਕੇ ਅਹਿਮ ਫ਼ੈਸਲਾ, ਪੰਜਾਬ ਸਰਕਾਰ ਨੇ ਚੁੱਕਿਆ ਇਹ ਕਦਮ
‘ਜਗ ਬਾਣੀ’ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8