ਪਰਿਵਾਰ ''ਤੇ ਟੁੱਟਾ ਦੁੱਖਾਂ ਦਾ ਪਹਾੜ, ਚੰਗੇ ਭਵਿੱਖ ਖਾਤਿਰ ਇਟਲੀ ਗਏ ਫਿਲੌਰ ਦੇ ਨੌਜਵਾਨ ਦੀ ਮੌਤ

Monday, May 29, 2023 - 06:52 PM (IST)

ਪਰਿਵਾਰ ''ਤੇ ਟੁੱਟਾ ਦੁੱਖਾਂ ਦਾ ਪਹਾੜ, ਚੰਗੇ ਭਵਿੱਖ ਖਾਤਿਰ ਇਟਲੀ ਗਏ ਫਿਲੌਰ ਦੇ ਨੌਜਵਾਨ ਦੀ ਮੌਤ

ਗੋਰਾਇਆ/ਫਿਲੌਰ (ਮੁਨੀਸ਼)- ਇਟਲੀ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਵਿਦੇਸ਼ ’ਚ ਰੋਜ਼ੀ-ਰੋਟੀ ਲਈ ਆਪਣਾ ਅਤੇ ਪਰਿਵਾਰ ਦੇ ਚੰਗੇ ਭਵਿੱਖ ਲਈ ਗਏ ਫਿਲੌਰ ਦੇ ਪਿੰਡ ਦੁਸਾਂਝ ਖ਼ੁਰਦ ਦੇ ਨੌਜਵਾਨ ਦੀ ਇਟਲੀ ਏਰਬਾ ਸ਼ਹਿਰ ’ਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਨਵਜੋਤ ਸਿੰਘ ਵਜੋਂ ਹੋਈ ਹੈ। ਮ੍ਰਿਤਕ ਨਵਜੋਤ ਸਿੰਘ ਕੁਝ ਅਰਸਾ ਪਹਿਲਾਂ ਦੋਬਾਰਾ ਇਟਲੀ ਗਿਆ ਸੀ ਕਿ ਉਸ ਦੀ ਮੌਤ ਦੀ ਖ਼ਬਰ ਆ ਗਈ। ਪਿਤਾ ਗੁਰਮੇਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਰਿਸ਼ਤੇਦਾਰਾਂ ਜ਼ਰੀਏ ਪਤਾ ਲੱਗਾ ਕਿ ਉਸ ਦੇ ਪੁੱਤਰ ਦੀ ਮੌਤ ਹੋ ਗਈ ਹੈ। 

ਇਹ ਵੀ ਪੜ੍ਹੋ - 18 ਲੱਖ ਖ਼ਰਚ ਕੇ ਕੈਨੇਡਾ ਭੇਜੀ ਪਤਨੀ ਨੇ ਬਦਲੇ ਤੇਵਰ, ਖੁੱਲ੍ਹਿਆ ਭੇਤ ਤਾਂ ਮੁੰਡੇ ਦੇ ਪੈਰਾਂ ਹੇਠਾਂ ਖਿਸਕੀ ਜ਼ਮੀਨ

ਜਾਣਕਾਰੀ ਮੁਤਾਬਕ ਮ੍ਰਿਤਕ ਦੀ ਲਾਸ਼ ਏਰਬਾ ਸ਼ਹਿਰ ’ਚ ਇਕ ਨਹਿਰ ਦੇ ਪੁਲ ਨੇੜੇ ਤੋਂ ਮਿਲੀ। ਪੁਲਸ ਜਦ ਪੁੱਜੀ ਤਾਂ ਉਸ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ। ਉਥੋਂ ਦੇ ਮੀਡੀਏ ਮੁਤਾਬਕ ਪੁਲਸ ਨੂੰ ਲਾਸ਼ 24 ਮਈ ਨੂੰ ਮਿਲੀ। ਪੁਲਸ ਮੌਤ ਦੇ ਕਾਰਨਾਂ ਦੀ ਜਾਂਚ ’ਚ ਲੱਗ ਗਈ ਹੈ, ਜਾਂਚ ਬਾਅਦ ਹੀ ਪਤਾ ਲੱਗ ਸਕੇਗਾ ਕਿ ਮੌਤ ਕਿਸ ਵਜ੍ਹਾ ਨਾਲ ਹੋਈ ਹੈ। ਮ੍ਰਿਤਕ ਦੀ ਉਮਰ 39 ਸਾਲ ਦੀ ਕਰੀਬ ਸੀ ਅਤੇ ਉਹ ਆਪਣੇ ਪਿੱਛੇ ਮਾਤਾ-ਪਿਤਾ, ਪਤਨੀ ਅਤੇ ਪੁੱਤਰ ਛੱਡ ਗਿਆ ਹੈ। ਇਸ ਮੰਦਭਾਗੀ ਖ਼ਬਰ ਨਾਲ ਇਲਾਕੇ ’ਚ ਸੋਗ ਦੀ ਲਹਿਰ ਹੈ।

ਇਹ ਵੀ ਪੜ੍ਹੋ - ਫਗਵਾੜਾ 'ਚ ਵਾਪਰੇ ਭਿਆਨਕ ਹਾਦਸੇ ਨੇ ਘਰ 'ਚ ਪੁਆਏ ਵੈਣ, 4 ਮਹੀਨੇ ਪਹਿਲਾਂ ਵਿਆਹੀ ਕੁੜੀ ਦੀ ਦਰਦਨਾਕ ਮੌਤ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani


author

shivani attri

Content Editor

Related News