ਕਾਰ ਤੇ ਮੋਟਰਸਾਈਕਲ ਦੀ ਟੱਕਰ ''ਚ ਵਿਅਕਤੀ ਦੀ ਮੌਤ
Monday, Oct 23, 2017 - 07:49 AM (IST)

ਤਰਨਤਾਰਨ, (ਰਾਜੂ)- ਪਿੰਡ ਭਰੋਵਾਲ ਨੇੜੇ ਕਾਰ ਤੇ ਮੋਟਰਸਾਈਕਲ ਦੀ ਟੱਕਰ 'ਚ ਇਕ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪੁਲਸ ਨੇ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪੁਲਸ ਨੂੰ ਜਾਣਕਾਰੀ ਦਿੰਦਿਆਂ ਮਨਜਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡੀਆਂ ਥਾਣਾ ਵੈਰੋਵਾਲ ਨੇ ਦੱਸਿਆ ਕਿ ਉਸਦਾ ਭਰਾ ਗੁਰਿੰਦਰ ਸਿੰਘ ਆਪਣੇ ਦੋਸਤ ਪਵਿੱਤਰਜੀਤ ਸਿੰਘ ਨਾਲ ਇਕ ਮੋਟਰਸਾਈਕਲ ਅੰਮ੍ਰਿਤਸਰ ਤੋਂ ਸਾਮਾਨ ਲੈ ਕੇ ਵਾਇਆ ਪਿੰਡੀਆਂ ਆਪਣੇ ਪਿੰਡ ਨੂੰ ਜਾ ਰਹੇ ਸੀ, ਜਦੋਂ ਉਹ ਪਿੰਡ ਭਰੋਵਾਲ ਨੇੜੇ ਪਹੁੰਚੇ ਤਾਂ ਸਾਹਮਣੇ ਤੋਂ ਇਕ ਤੇਜ਼ ਰਫਤਾਰ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਦੋਵੋਂ ਸੜਕ 'ਤੇ ਡਿੱਗ ਕੇ ਗੰਭੀਰ ਰੂਪ 'ਚ ਜ਼ਖਮੀ ਹੋ ਗਏ। ਉਸ ਦੇ ਭਰਾ ਗੁਰਿੰਦਰ ਸਿੰਘ ਦੇ ਜ਼ਿਆਦਾ ਸੱਟਾਂ ਲੱਗਣ ਕਾਰਨ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ। ਕਾਰ ਚਾਲਕ ਮੌਕੇ 'ਤੋਂ ਫਰਾਰ ਹੋ ਗਿਆ। ਪੁਲਸ ਨੇ ਉਕਤ ਕਾਰ ਚਾਲਕ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।