ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ 'ਚ ਵੱਡੀ ਖ਼ਬਰ: ਇਕ ਹੋਰ ਸਾਥੀ ਦੀ ਮੌਤ (ਵੀਡੀਓ)

Sunday, May 29, 2022 - 09:03 PM (IST)

ਮਾਨਸਾ : ਸਿੱਧੂ ਮੂਸੇਵਾਲਾ ਕਤਲ ਕੇਸ 'ਚ ਇਕ ਹੋਰ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਘਟਨਾ ਦੌਰਾਨ ਜ਼ਖਮੀ ਹੋਏ ਸਿੱਧੂ ਮੂਸੇਵਾਲਾ ਦੇ ਇਕ ਹੋਰ ਸਾਥੀ ਦੀ ਵੀ ਮੌਤ ਹੋ ਗਈ ਹੈ। ਦੱਸ ਦੇਈਏ ਕਿ ਅੱਜ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ, ਜਿਸ ਤੋਂ ਬਾਅਦ ਪੰਜਾਬ ਦੇ ਲੋਕਾਂ ਵਿੱਚ ਡਰ ਅਤੇ ਸਹਿਮ ਪਾਇਆ ਜਾ ਰਿਹਾ ਹੈ। ਹਮਲਾਵਰਾਂ ਨੇ ਸਿੱਧੂ ਮੂਸੇਵਾਲਾ 'ਤੇ 20 ਦੇ ਕਰੀਬ ਗੋਲੀਆਂ ਚਲਾਈਆਂ, ਜਿਸ ਕਾਰਨ ਸਿੱਧੂ ਮੂਸੇਵਾਲਾ ਦੀ ਹਸਪਤਾਲ 'ਚ ਮੌਤ ਹੋ ਗਈ। ਇਸ ਘਟਨਾ ਦੌਰਾਨ ਸਿੱਧੂ ਦੇ ਤਿੰਨ ਸਾਥੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ, ਜਿਨ੍ਹਾਂ 'ਚੋਂ ਇਕ ਦੀ ਮੌਤ ਹੋ ਗਈ ਹੈ।

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਵੱਖ-ਵੱਖ- ਸਿਆਸੀ ਆਗੂਆਂ ਦੇ ਬਿਆਨ ਆਏ ਸਾਹਮਣੇ

ਦੱਸ ਦੇਈਏ ਕਿ ਸਿੱਧੂ ਮੂਸੇਵਾਲਾ 'ਤੇ ਇਹ ਹਮਲਾ ਪਿੰਡ ਜਵਾਹਰਕੇ ਨੇੜੇ ਹੋਇਆ, ਗੋਲੀਆਂ ਲੱਗਣ ਕਾਰਨ ਸਿੱਧੂ ਮੂਸੇਵਾਲਾ ਗੰਭੀਰ ਰੂਪ 'ਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਮਾਨਸਾ ਦੇ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਘਟਨਾ ਦੌਰਾਨ ਹਮਲਾਵਰਾਂ ਨੇ ਕਰੀਬ 30 ਤੋਂ 35 ਰਾਊਂਡ ਫਾਇਰ ਕੀਤੇ, ਜਿਸ 'ਚ ਸਿੱਧੂ ਵੱਲੋਂ 20 ਦੇ ਕਰੀਬ ਗੋਲੀਆਂ ਚਲਾਈਆਂ ਗਈਆਂ।


author

Mukesh

Content Editor

Related News