ਨਿਗਮ ਮੁਲਾਜ਼ਮ ਦੀ ਸ਼ੱਕੀ ਹਾਲਾਤ ’ਚ ਜ਼ਹਿਰੀਲਾ ਪਦਾਰਥ ਨਿਗਲਣ ਨਾਲ ਮੌਤ

Tuesday, Jan 05, 2021 - 01:22 AM (IST)

ਲੁਧਿਆਣਾ,(ਰਿਸ਼ੀ)- ਨਗਰ ਨਿਗਮ ਦੇ ਦਰਜਾ 4 ਮੁਲਾਜ਼ਮ ਦੀ ਸ਼ੱਕੀ ਹਾਲਾਤ ਵਿਚ ਜ਼ਹਿਰੀਲਾ ਪਦਾਰਥ ਨਿਗਲਣ ਨਾਲ ਮੌਤ ਹੋ ਗਈ। ਪਤਾ ਲਗਦੇ ਹੀ ਮੌਕੇ ’ਤੇ ਪੁੱਜੀ ਥਾਣਾ ਡੇਹਲੋਂ ਦੀ ਪੁਲਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਦੀ ਮੌਰਚਰੀ ਵਿਚ ਰਖਵਾ ਦਿੱਤੀ, ਜਿੱਥੇ ਮੰਗਲਵਾਰ ਨੂੰ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ।

ਜਾਂਚ ਅਧਿਕਾਰੀ ਏ. ਐੱਸ. ਆਈ. ਹਰਦੇਵ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਜਸਵੰਤ ਸਿੰਘ (34) ਨਿਵਾਸੀ ਲਛਮਣ ਨਗਰ ਵਜੋਂ ਹੋਈ ਹੈ। ਪੁਲਸ ਨੂੰ ਦਿੱਤੇ ਬਿਆਨ ’ਚ ਭਰਾ ਗੁਰਿੰਦਰ ਸਿੰਘ ਨੇ ਦੱਸਿਆ ਕਿ ਐਤਵਾਰ ਨੂੰ ਜਸਵੰਤ ਬਾਹਰੋਂ ਕੋਲਡਡ੍ਰਿੰਕ ਪੀ ਕੇ ਆਇਆ ਸੀ। ਘਰ ਆ ਕੇ ਪਰਿਵਾਰ ਦੇ ਨਾਲ ਖਾਣਾ ਖਾਧਾ। ਇਸੇ ਦੌਰਾਨ ਉਸ ਦੀ ਸਿਹਤ ਅਚਾਨਕ ਖਰਾਬ ਹੋ ਗਈ ਅਤੇ ਕੁਝ ਸਮੇਂ ਬਆਦ ਸਾਹ ਲੈਣ ਵਿਚ ਮੁਸ਼ਕਲ ਆਉਣ ਲੱਗ ਪਈ, ਜਿਸ ਨੂੰ ਤੁਰੰਤ ਇਲਾਜ ਲਈ ਪ੍ਰਾਈਵੇਟ ਹਸਪਤਾਲ ਲਿਜਾਇਆ ਗਿਆ, ਜਿੱਥੇ ਰਾਤ ਲਗਭਗ 8 ਵਜੇ ਦਮ ਤੋੜ ਦਿੱਤਾ। ਪੁਲਸ ਮੁਤਾਬਕ ਪੋਸਟਮਾਰਟਮ ਤੋਂ ਬਾਅਦ ਮੌਤ ਦਾ ਕਾਰਨ ਸਪੱਸ਼ਟ ਹੋਵੇਗਾ।


Bharat Thapa

Content Editor

Related News