ਕਿਸਾਨ ਅੰਦੋਲਨ ਦੌਰਾਨ ਸਿਹਤ ਵਿਗੜਣ ਕਾਰਣ ਕਿਸਾਨ ਦੀ ਮੌਤ

Thursday, Feb 04, 2021 - 05:08 PM (IST)

ਕਿਸਾਨ ਅੰਦੋਲਨ ਦੌਰਾਨ ਸਿਹਤ ਵਿਗੜਣ ਕਾਰਣ ਕਿਸਾਨ ਦੀ ਮੌਤ

ਨੂਰਪੁਰਬੇਦੀ (ਭੰਡਾਰੀ) : ਕਿਸਾਨ ਅੰਦੋਲਨ ’ਚ ਜਿਥੇ ਦਿਨ-ਬ-ਦਿਨ ਕਿਸਾਨਾਂ ਅਤੇ ਆਮ ਲੋਕਾਂ ਦੀ ਗਿਣਤੀ ’ਚ ਭਾਰੀ ਇਜ਼ਾਫਾ ਹੋ ਰਿਹਾ ਹੈ। ਉੱਥੇ ਹੀ ਦਿੱਲੀ ਧਰਨੇ ’ਚ ਸਿਹਤ ਵਿਗਡ਼ਨ ’ਤੇ ਘਰ ਪਰਤੇ ਬਲਾਕ ਨੂਰਪੁਰਬੇਦੀ ਦੇ ਪਿੰਡ ਭਟੌਲੀ ਦੇ ਇਕ ਕਿਸਾਨ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦਿੰਦਿਆਂ ਪਿੰਡ ਦੇ ਸਰਪੰਚ ਭੁਪਿੰਦਰ ਸਿੰਘ ਅਤੇ ਪੰਚ ਲਾਲ ਦਾਸ ਨੇ ਦੱਸਿਆ ਕਿ ਪਿੰਡ ਭਟੌਲੀ ਦਾ 64 ਸਾਲਾ ਤਰਸੇਮ ਸਿੰਘ ਪੁੱਤਰ ਦਰਸ਼ਨ ਸਿੰਘ ਆਪਣਾ ਕਿਸਾਨ ਹੋਣ ਦਾ ਫ਼ਰਜ਼ ਨਿਭਾਉਂਦਿਆਂ ਬੀਤੇ ਦਿਨੀਂ ਦਿੱਲੀ ਵਿਖੇ ਧਰਨੇ ’ਚ ਸ਼ਾਮਲ ਹੋਣ ਲਈ ਗਿਆ ਸੀ। ਇਸ ਦੌਰਾਨ ਅਚਾਨਕ ਉਸਦੀ ਸਿਹਤ ਖਰਾਬ ਹੋ ਗਈ ਜਿਸਦੇ ਚੱਲਦਿਆਂ ਉਸਦੇ ਨਾਲ ਗਏ ਕੁਝ ਵਿਅਕਤੀ ਤਰਸੇਮ ਸਿੰਘ ਨੂੰ ਵਾਪਸ ਘਰ ਲੈ ਆਏ। ਉਸਦਾ ਨੂਰਪੁਰਬੇਦੀ ਦੇ ਇਕ ਨਿੱਜੀ ਹਸਪਤਾਲ ’ਚ ਇਲਾਜ ਚੱਲ ਰਿਹਾ ਸੀ ਪਰ ਬੀਤੀ ਸ਼ਾਮ ਤਰਸੇਮ ਸਿੰਘ ਦੀ ਮੌਤ ਹੋ ਗਈ ਹੈ, ਜਿਸ ਕਾਰਣ ਸਮੁੱਚੇ ਪਿੰਡ ’ਚ ਸੋਗ ਦੀ ਲਹਿਰ ਫੈਲ ਗਈ ਹੈ।

ਇਹ ਵੀ ਪੜ੍ਹੋ : ਸੰਸਦ ’ਚ ਆਜ਼ਾਦ ਨੇ ਮੋਦੀ ਨੂੰ ਸੁਣਾਇਆ ਕਿਸਾਨ ਅੰਦੋਲਨਾਂ ਦਾ ਇਤਿਹਾਸ

ਦੱਸ ਦੇਈਏ ਕਿ ਨਵੇਂ ਖ਼ੇਤੀ ਕਾਨੂੰਨਾਂ ਵਿਰੁੱਧ ਕਿਸਾਨ 70 ਦਿਨਾਂ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਦਿਨ-ਰਾਤ ਅੰਦੋਲਨ ਕਰ ਰਹੇ ਹਨ। ਕਿਸਾਨ ਕਾਨੂੰਨ ਰੱਦ ਕਰਨ ਦੀ ਮੰਗ 'ਤੇ ਅੜੇ ਹੋਏ ਹਨ। ਕਿਸਾਨ ਵੱਡੀ ਗਿਣਤੀ ’ਚ ਸਰਹੱਦਾਂ ’ਤੇ ਪਹੁੰਚ ਰਹੇ ਹਨ। ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਸਰਕਾਰ ਅਤੇ ਕਿਸਾਨਾਂ ਦੀਆਂ ਬੈਠਕਾਂ ਵੀ ਹੋਈਆਂ, ਜੋ ਬੇਸਿੱਟਾ ਰਹੀਆਂ। ਬਿੱਲਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵਲੋਂ 26 ਜਨਵਰੀ,2021 ਨੂੰ ਕਿਸਾਨ ਟਰੈਕਟਰ ਪਰੇਡ ਵੀ ਕੀਤੀ ਗਈ, ਜਿਸ ਦੇ ਕਈ ਭਾਰੀ ਨਤੀਜੇ ਸਾਹਮਣੇ ਆਏ। ਇਸ ਸਬੰਧ ’ਚ ਪੁਲਸ ਨੇ ਕਈ ਲੋਕਾਂ ਨੂੰ ਗ੍ਰਿਫਤਾਰ ਵੀ ਕਰ ਲਿਆ। ਹੁਣ ਕਿਸਾਨਾਂ ਦੇ ਪ੍ਰਦਰਸ਼ਨ ਦੀ ਮੁੱਖ ਥਾਂ ਸਿੰਘੂ ਬਾਰਡਰ ’ਤੇ ਪੁਲਸ ਦੀ ਦੇਖ-ਰੇਖ ਵਿਚ ਮਜ਼ਦੂਰ ਸੀਮੈਂਟ ਦੇ ਬੈਰੀਕੇਡਜ਼ ਦੀਆਂ ਦੋ ਕਤਾਰਾਂ ਵਿਚ ਲੋਹੇ ਦੀਆਂ ਛੜਾਂ ਲਾਉਂਦੇ ਹੋਏ ਵੇਖੇ ਗਏ। ਪੁਲਸ ਵਲੋਂ ਅਜਿਹਾ ਇਸ ਲਈ ਕੀਤਾ ਗਿਆ, ਤਾਂ ਕਿ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਪ੍ਰਦਰਸ਼ਨਕਾਰੀ ਕਿਸਾਨਾਂ ਦੀ ਆਵਾਜਾਈ ਸੀਮਤ ਕੀਤੀ ਜਾ ਸਕੇ। 

ਇਹ ਵੀ ਪੜ੍ਹੋ : ਨਾਮਜ਼ਦਗੀ ਭਰਨ ਮੌਕੇ ਗੋਲੀਆਂ ਚਲਾਉਣ ਵਾਲੇ 5 ਵਿਅਕਤੀਆਂ ਸਮੇਤ 200 ਅਣਪਛਾਤੇ ਵਿਅਕਤੀਆਂ ’ਤੇ ਕੇਸ ਦਰਜ    


author

Anuradha

Content Editor

Related News