ਕਿਸਾਨੀ ਮੋਰਚੇ ਤੋਂ ਵਾਪਸ ਆਉਂਦੇ ਕਿਸਾਨ ਦੀ ਰਸਤੇ ’ਚ ਮੌਤ
Monday, May 03, 2021 - 12:59 PM (IST)
ਹਰਸ਼ਾ ਛੀਨਾ (ਰਾਕੇਸ਼ ਭੱਟੀ) : ਕਾਲੇ ਕਨੂੰਨਾਂ ਦੀ ਵਾਪਸੀ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਚੱਲ ਰਹੇ ਕਿਸਾਨ ਅੰਦੋਲਨਾਂ ’ਚ ਹੁਣ ਤੱਕ ਸੈਂਕੜੇ ਕਿਸਾਨ ਅਤੇ ਮਜ਼ਦੂਰ ਲੋਕ ਆਪਣੀਆਂ ਸ਼ਹਾਦਤਾਂ ਦੇ ਚੁੱਕੇ ਹਨ। ਬੀਤੇ ਕੱਲ੍ਹ ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਦੌਰਾਨ ਮੋਰਚੇ ’ਚ ਹਿੱਸਾ ਲੈ ਕੇ ਵਾਪਸ ਆ ਰਹੇ ਇਕ ਕਿਸਾਨ ਦੀ ਰਸਤੇ ’ਚ ਹੀ ਮੌਤ ਹੋ ਜਾਣ ਦਾ ਦੁਖ਼ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਤੋਲੇ ਨੰਗਲ ਤਹਿਸੀਲ ਅਜਨਾਲਾ ਜ਼ਿਲ੍ਹਾ ਅੰਮ੍ਰਿਤਸਰ ਦੇ ਇੱਕ ਕਿਸਾਨ ਗੁਰਮੇਲ ਸਿੰਘ (75) ਪੁੱਤਰ ਦਲੀਪ ਸਿੰਘ ਜੋ ਕਿ ਕਿਰਤੀ ਕਿਸਾਨ ਯੂਨੀਅਨ ਪੰਜਾਬ ਦਾ ਸਰਗਰਮ ਮੈਂਬਰ ਸੀ। ਉਹ ਪਿਛਲੇ 75 ਦਿਨਾਂ ਤੋਂ ਦਿੱਲੀ ਕਿਸਾਨ ਮੋਰਚੇ ’ਚ ਹਿੱਸਾ ਲੈ ਰਿਹਾ ਸੀ। ਅਚਾਨਕ ਕੱਲ੍ਹ ਉੱਥੇ ਉਨ੍ਹਾਂ ਦੀ ਸਿਹਤ ਵਿਗੜ ਗਈ ਜਿਸਨੂੰ ਇਲਾਜ ਦੇ ਲਈ ਅੰਮ੍ਰਿਤਸਰ ਵਿਖੇ ਲਿਆਂਦਾ ਜਾ ਰਿਹਾ ਸੀ ਕਿ ਰਾਜਾਸਾਂਸੀ ਨੇੜੇ ਰਸਤੇ ’ਚ ਉਨ੍ਹਾਂ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਲੈਫਟ ਦੇ ਸਫਾਏ ਨਾਲ ਡ੍ਰੈਗਨ ਨੂੰ ਝਟਕਾ, ਪੱਛਮੀ ਬੰਗਾਲ ਦੀਆਂ ਚੋਣਾਂ ਨੂੰ ਪ੍ਰਭਾਵਿਤ ਕਰਨ ਲਈ ਚੀਨ ਦੇ ਮਨਸੂਬੇ ਫੇਲ
ਜ਼ਿਕਰਯੋਗ ਹੈ ਕਿ 5 ਮਹੀਨੇ ਤੋਂਵੱਧ ਚੱਲ ਰਹੇ ਦਿੱਲੀ ਧਰਨੇ ’ਚ ਕਈ ਕਿਸਾਨਾਂ ਦੀਆਂ ਜਾਨਾਂ ਗਈਆਂ ਹਨ। ਜਿੱਥੇ ਇਕ ਪਾਸੇ ਕਿਸਾਨ ਆਗੂ ਆਪਣੀਆਂ ਮੰਗਾਂ ਨੂੰ ਲੈ ਕੇ ਬਜ਼ਿੱਦ ਹਨ, ਉੱਥੇ ਹੀ ਕੇਂਦਰ ਸਰਕਾਰ ਵੀ ਆਪਣੀ ਤਜਵੀਜ਼ ’ਤੇ ਅੜੀ ਹੋਈ ਹੈ। ਕਿਸਾਨ ਕਾਨੂੰਨ ਰੱਦ ਕਰਨ ਦੀ ਮੰਗ ’ਤੇ ਅੜ੍ਹੇ ਹੋਈ ਹੈ ਅਤੇ ਕੇਂਦਰ ਸਰਕਾਰ ਡੇਢ ਸਾਲ ਲਈ ਕਾਨੂੰਨ ’ਤੇ ਰੋਕ ਲਾਉਣ ਦੀ ਤਜਵੀਜ਼ ’ਤੇ ਵਿਚਾਰ ਕਰਨ ਲਈ ਆਖ ਰਹੀ ਹੈ। ਇੱਥੇ ਇਹ ਵੀ ਦੱਸ ਦਈਏ ਕਿ ਕੋਰੋਨਾ ਵਾਇਰਸ ਦੇ ਵੱਧਦੇ ਮਾਮਲਿਆਂ ਨੂੰ ਵੇਖਦੇ ਹੋਏ ਰਾਸ਼ਟਰੀ ਰਾਜਧਾਨੀ ਦਿੱਲੀ ’ਚ ਲਾਕਡਾਊਨ ਵਧਾਇਆ ਗਿਆ ਹੈ। ਲਾਕਡਾਊਨ ਇਕ ਹਫ਼ਤੇ ਲਈ ਹੋਰ ਵਧਾਇਆ ਗਿਆ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰ ਕੇ ਇਸ ਬਾਬਤ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ : ਕਾਂਗਰਸ ਨੇ ਕੋਰੋਨਾ ਦੇ ਨਾਲ ਲੜ ਰਹੇ ਲੋਕਾਂ ਦੀ ਮਦਦ ਲਈ ਹੱਥ ਵਧਾਇਆ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ