ਖਨੌਰੀ ਬਾਰਡਰ ’ਤੇ ਚੱਲ ਰਹੇ ਅੰਦੋਲਨ ’ਚ ਸ਼ਾਮਲ ਕਿਸਾਨ ਦੀ ਮੌਤ
Wednesday, May 15, 2024 - 10:10 PM (IST)
ਮਹਿਲ ਕਲਾਂ (ਹਮੀਦੀ, ਸਿੰਗਲਾ) - ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਖਨੌਰੀ ਬਾਰਡਰ ’ਤੇ ਚੱਲ ਰਹੇ ਸੰਘਰਸ਼ ਦੌਰਾਨ ਪਿੰਡ ਸਹਿਜੜਾ ਨਾਲ ਸਬੰਧਤ ਇਕ ਕਿਸਾਨ ਦੀ ਸਿਹਤ ਖਰਾਬ ਹੋਣ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਜਗਤਾਰ ਸਿੰਘ ਉਰਫ ਮਿੱਠੂ ਪੁੱਤਰ ਗੁਰਦੇਵ ਸਿੰਘ ਵਾਸੀ ਸਹਿਜੜਾ ਜੋ ਕਿ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ’ਚ ਕੰਮ ਕਰਦਾ ਆ ਰਿਹਾ ਸੀ,12 ਅਪ੍ਰੈਲ ਤੋਂ ਉਹ ਜਥੇਬੰਦੀ ਵੱਲੋਂ ਖਨੌਰੀ ਬਾਰਡਰ ’ਤੇ ਚੱਲ ਰਹੇ ਸੰਘਰਸ਼ ’ਚ ਸ਼ਾਮਲ ਸੀ। ਗਰਮੀ ਕਾਰਨ ਅਚਾਨਕ ਉੱਥੇ ਉਸ ਦੀ ਸਿਹਤ ਖਰਾਬ ਹੋ ਗਈ, ਪਰਿਵਾਰ ਵੱਲੋਂ ਉਸ ਨੂੰ ਪਿੰਡ ਲਿਆਂਦਾ ਗਿਆ ਅਤੇ ਸਵੇਰੇ 7 ਵਜੇ ਦੇ ਕਰੀਬ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ- ਉਪ ਰਾਸ਼ਟਰਪਤੀ ਨੇ ਰਾਜਸਥਾਨ ਦੇ ਸਾਬਕਾ ਉਪ ਮੁੱਖ ਮੰਤਰੀ ਡਾ: ਕਮਲਾ ਬੈਨੀਵਾਲ ਦੇ ਦਿਹਾਂਤ 'ਤੇ ਪ੍ਰਗਟਾਇਆ ਸੋਗ
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਮੀਤ ਪ੍ਰਧਾਨ ਕਰਨੈਲ ਸਿੰਘ ਗਾਂਧੀ ਨੇ ਕਿਹਾ ਕਿ ਕਿਸਾਨ ਜਗਤਾਰ ਸਿੰਘ ਉਰਫ਼ ਮਿੱਠੂ ਨੇ ਆਪਣੀ ਜਿੰਦ ਕਿਸਾਨੀ ਸੰਘਰਸ਼ ਦੇ ਲੇਖੇ ਲਗਾਈ ਹੈ। ਉਨ੍ਹਾਂ ਮੰਗ ਕੀਤੀ ਕਿਸਾਨ ਪਰਿਵਾਰ ਨੂੰ 50 ਲੱਖ ਰੁਪਏ ਮੁਆਵਜਾ ਤੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e