ਕਿਸਾਨੀ ਸੰਘਰਸ਼ ’ਚ ਟੋਲ-ਪਲਾਜ਼ੇ ’ਤੇ ਬੈਠੇ ਕਿਸਾਨ ਦੀ ਮੌਤ

Wednesday, Feb 03, 2021 - 12:56 AM (IST)

ਕਿਸਾਨੀ ਸੰਘਰਸ਼ ’ਚ ਟੋਲ-ਪਲਾਜ਼ੇ ’ਤੇ ਬੈਠੇ ਕਿਸਾਨ ਦੀ ਮੌਤ

ਭਾਦਸੋਂ, (ਅਵਤਾਰ)- ਮੋਦੀ ਸਰਕਾਰ ਦੇ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਦੌਰਾਨ ਭੜੀ ਦੇ ਕਿਸਾਨ ਬੰਤ ਸਿੰਘ ਭੜੀ ਦੀ ਸਿਹਤ ਵਿਗੜਣ ਕਾਰਣ ਮੌਤ ਹੋ ਗਈ ਹੈ।

ਜਾਣਕਾਰੀ ਮੁਤਾਬਕ ਭੜੀ ਦੇ ਕਿਸਾਨ ਬੰਤ ਸਿੰਘ ਜੋ ਕਿ ਟੋਲ-ਪਲਾਜ਼ਾ ਚਹਿਲ ’ਤੇ ਲਾਏ ਗਏ ਧਰਨੇ ’ਤੇ ਲਗਾਤਾਰ ਡਟ ਕੇ ਕਿਸਾਨਾਂ ਦਾ ਸਾਥ ਦੇ ਰਹੇ ਸਨ। ਬੀਤੇ ਕੁਝ ਦਿਨ ਪਹਿਲਾਂ ਧਰਨੇ ਦੌਰਾਨ ਉਨ੍ਹਾਂ ਦੀ ਸਿਹਤ ਵਿਗੜ ਗਈ, ਜਿਸ ’ਤੇ ਉਨ੍ਹਾਂ ਨੂੰ ਪਟਿਆਲਾ ਹਸਪਤਾਲ ਵਿਖੇ ਦਾਖਲ ਕਰਵਾਇਆ ਪਰ ਅੱਜ ਉਨ੍ਹਾਂ ਦੀ ਤਬੀਅਤ ਜ਼ਿਆਦਾ ਵਿਗੜਨ ਕਾਰਣ ਮੌਤ ਹੋ ਗਈ।

ਦੱਸ ਦੇਈਏ ਕਿ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਕਿਸਾਨ 69 ਦਿਨਾਂ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਦਿਨ-ਰਾਤ ਅੰਦੋਲਨ ਕਰ ਰਹੇ ਹਨ। ਕਿਸਾਨ ਕਾਨੂੰਨ ਰੱਦ ਕਰਨ ਦੀ ਮੰਗ 'ਤੇ ਅੜੇ ਹੋਏ ਹਨ। ਕਿਸਾਨ ਵੱਡੀ ਗਿਣਤੀ ’ਚ ਸਰਹੱਦਾਂ ’ਤੇ ਪਹੁੰਚ ਰਹੇ ਹਨ। ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਸਰਕਾਰ ਅਤੇ ਕਿਸਾਨਾਂ ਦੀਆਂ ਬੈਠਕਾਂ ਵੀ ਹੋਈਆਂ, ਜੋ ਬੇਸਿੱਟਾ ਰਹੀਆਂ। ਬਿੱਲਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵਲੋਂ 26 ਜਨਵਰੀ,2021 ਨੂੰ ਕਿਸਾਨ ਟਰੈਕਟਰ ਪਰੇਡ ਵੀ ਕੀਤੀ ਗਈ, ਜਿਸ ਦੇ ਕਈ ਭਾਰੀ ਨਤੀਜੇ ਸਾਹਮਣੇ ਆਏ।

ਇਸ ਸਬੰਧ ’ਚ ਪੁਲਸ ਨੇ ਕਈ ਲੋਕਾਂ ਨੂੰ ਗ੍ਰਿਫਤਾਰ ਵੀ ਕਰ ਲਿਆ। ਹੁਣ ਕਿਸਾਨਾਂ ਦੇ ਪ੍ਰਦਰਸ਼ਨ ਦੀ ਮੁੱਖ ਥਾਂ ਸਿੰਘੂ ਬਾਰਡਰ ’ਤੇ ਪੁਲਸ ਦੀ ਦੇਖ-ਰੇਖ ਵਿਚ ਮਜ਼ਦੂਰ ਸੀਮੈਂਟ ਦੇ ਬੈਰੀਕੇਡਜ਼ ਦੀਆਂ ਦੋ ਕਤਾਰਾਂ ਵਿਚ ਲੋਹੇ ਦੀਆਂ ਛੜਾਂ ਲਾਉਂਦੇ ਹੋਏ ਵੇਖੇ ਗਏ। ਪੁਲਸ ਵਲੋਂ ਅਜਿਹਾ ਇਸ ਲਈ ਕੀਤਾ ਗਿਆ, ਤਾਂ ਕਿ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਪ੍ਰਦਰਸ਼ਨਕਾਰੀ ਕਿਸਾਨਾਂ ਦੀ ਆਵਾਜਾਈ ਸੀਮਤ ਕੀਤੀ ਜਾ ਸਕੇ। 


author

Bharat Thapa

Content Editor

Related News