ਪੰਜਾਬ 'ਚ ਖ਼ਰਾਬ ਮੌਸਮ ਵਿਚਾਲੇ ਦਰਦਨਾਕ ਖ਼ਬਰ : ਹਨ੍ਹੇਰੀ-ਤੂਫ਼ਾਨ ਦੀ ਕਵਰੇਜ ਕਰ ਰਹੇ ਪੱਤਰਕਾਰ ਦੀ ਮੌਤ (ਵੀਡੀਓ)
Thursday, Jun 06, 2024 - 10:52 AM (IST)
ਪਟਿਆਲਾ : ਪੰਜਾਬ 'ਚ ਬੀਤੀ ਰਾਤ ਹਨ੍ਹੇਰੀ-ਝੱਖੜ ਕਾਰਨ ਜਿੱਥੇ ਲੋਕਾਂ ਦਾ ਵੱਡਾ ਨੁਕਸਾਨ ਹੋਇਆ, ਉੱਥੇ ਹੀ ਇਸ ਤੂਫ਼ਾਨ ਨੇ ਪਟਿਆਲਾ ਤੋਂ ਇਕ ਪੱਤਰਕਾਰ ਦੀ ਜਾਨ ਲੈ ਲਈ। ਮ੍ਰਿਤਕ ਪੱਤਰਕਾਰ ਦੀ ਪਛਾਣ ਅਵਿਨਾਸ਼ ਕੰਬੋਜ ਵਜੋਂ ਹੋਈ ਹੈ। ਅਵਿਨਾਸ਼ ਕੰਬੋਜ ਕਈ ਸਾਲਾਂ ਤੋਂ ਪੱਤਰਕਾਰੀ ਦੇ ਖੇਤਰ 'ਚ ਆਪਣੀਆਂ ਸੇਵਾਵਾਂ ਨਿਭਾਅ ਰਿਹਾ ਸੀ।
ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਵਿਦਿਆਰਥੀਆਂ ਲਈ ਆਇਆ ਵੱਡਾ ਫ਼ੈਸਲਾ, ਸਿਰਫ ਅੱਜ ਹੀ ਹੈ ਮੌਕਾ, ਜਲਦੀ ਕਰੋ
ਬੀਤੀ ਰਾਤ ਵੀ ਉਹ ਤੇਜ਼ ਹਨ੍ਹੇਰੀ ਅਤੇ ਝੱਖੜ ਦੀ ਕਵਰੇਜ ਕਰਨ ਲਈ ਘਰੋਂ ਨਿਕਲਿਆ। ਇਸ ਦੌਰਾਨ ਤੇਜ਼ ਹਨ੍ਹੇਰੀ ਦੇ ਕਾਰਨ ਬਿਜਲੀ ਦਾ ਖੰਭਾ ਉਸ 'ਤੇ ਡਿੱਗ ਗਿਆ, ਜਿਸ ਕਾਰਨ ਮੌਕੇ 'ਤੇ ਹੀ ਉਸ ਦੀ ਮੌਤ ਹੋ ਗਈ। ਮ੍ਰਿਤਕ ਅਵਿਨਾਸ਼ 3 ਬੱਚਿਆਂ ਦਾ ਪਿਓ ਸੀ।
ਇਹ ਵੀ ਪੜ੍ਹੋ : ਪੰਜਾਬ 'ਚ ਮੀਂਹ ਪੈਣ ਨੂੰ ਲੈ ਕੇ ਵੱਡੀ Update, 18 ਜ਼ਿਲ੍ਹਿਆਂ ਲਈ ਅਲਰਟ ਜਾਰੀ, ਪੜ੍ਹੋ ਪੂਰੀ ਖ਼ਬਰ
ਅਵਿਨਾਸ਼ ਘਰ 'ਚ ਇਕੱਲਾ ਹੀ ਕਮਾਉਣ ਵਾਲਾ ਸੀ। ਇਸ ਘਟਨਾ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਪੱਤਰਕਾਰ ਭਾਈਚਾਰੇ 'ਚ ਅਵਿਨਾਸ਼ ਦੀ ਮੌਤ ਕਾਰਨ ਸੋਗ ਦੀ ਲਹਿਰ ਹੈ। ਦੱਸਣਯੋਗ ਹੈ ਕਿ ਪੰਜਾਬ 'ਚ ਬੀਤੀ ਰਾਤ ਤੇਜ਼ ਤੂਫ਼ਾਨ ਚੱਲਿਆ ਅਤੇ ਮੀਂਹ ਵੀ ਪਿਆ, ਜਿਸ ਕਾਰਨ ਲੋਕਾਂ ਦਾ ਲੱਖਾਂ ਦਾ ਨੁਕਸਾਨ ਹੋਇਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8