ਟਰੈਕਟਰ-ਟਰਾਲੀ ਦੀ ਲਪੇਟ ''ਚ ਆਉਣ ਨਾਲ ਮੋਟਰਸਾਈਕਲ ਸਵਾਰ ਦੀ ਮੌਤ
Wednesday, Dec 20, 2017 - 06:00 AM (IST)

ਬਟਾਲਾ, (ਸੈਡੀ)- ਬਟਾਲਾ ਜਲੰਧਰ ਰੋਡ 'ਤੇ ਸਥਿਤ ਅੱਡਾ ਮਿਸ਼ਰਪੁਰਾ ਨਜ਼ਦੀਕ ਤੇਜ਼ ਰਫਤਾਰ ਟਰੈਕਟਰ-ਟਰਾਲੀ ਦੀ ਲਪੇਟ ਵਿਚ ਆਉਣ ਨਾਲ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦਾ ਸਮਾਚਾਰ ਹੈ।
ਥਾਣਾ ਰੰਗੜ ਨੰਗਲ ਦੇ ਏ. ਐੱਸ. ਆਈ. ਰਾਜੇਸ਼ ਕੁਮਾਰ ਨੇ ਦੱਸਿਆ ਕਿ ਹਰਪ੍ਰੀਤ ਸਿੰਘ ਵਾਸੀ ਸੈਦੇਲੇਲ ਜ਼ਿਲਾ ਅੰਮ੍ਰਿਤਸਰ ਮੋਟਰਸਾਈਕਲ 'ਤੇ ਘਰ ਨੂੰ ਜਾ ਰਿਹਾ ਸੀ ਕਿ ਜਦੋਂ ਅੱਡਾ ਮਿਸ਼ਰਪੁਰਾ ਦੇ ਕੋਲ ਪੁੱਜਾ ਤਾਂ ਅੱਗੋਂ ਤੇਜ਼ ਰਫਤਾਰ ਟਰੈਕਟਰ-ਟਰਾਲੀ ਨੇ ਉਸ ਨੂੰ ਲਪੇਟ ਵਿਚ ਲੈ ਲਿਆ। ਹਾਦਸੇ 'ਚ ਹਰਪ੍ਰੀਤ ਸਿੰਘ ਦੀ ਮੌਕੇ 'ਤੇ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਭੇਜ ਦਿੱਤਾ ਗਿਆ ਹੈ ਤੇ ਟਰੈਕਟਰ-ਟਰਾਲੀ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਜਦਕਿ ਟਰੈਕਟਰ ਚਾਲਕ ਮੌਕੇ ਤੋਂ ਫਰਾਰ ਹੋਣ ਵਿਚ ਕਾਮਯਾਬ ਹੋ ਗਿਆ ਹੈ।