ਹਾਦਸੇ ''ਚ ਮੋਟਰਸਾਈਕਲ ਸਵਾਰ ਦੀ ਮੌਤ

02/20/2018 5:00:01 AM

ਰਾਜਪੁਰਾ, (ਹਰਵਿੰਦਰ)- ਘੱਗਰ ਸਰਾਏ ਪੁਲ ਕੋਲ ਇਕ ਕਾਰ ਸਵਾਰ ਨੇ ਮੋਟਰਸਾਈਕਲ 'ਤੇ ਜਾ ਰਹੇ ਵਿਅਕਤੀ ਨੂੰ ਆਪਣੀ ਲਪੇਟ 'ਚ ਲੈ ਲਿਆ, ਜਿਸ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਥਾਣਾ ਸ਼ੰਭੂ 'ਚ ਦਿੱਤੀ ਸ਼ਿਕਾਇਤ 'ਚ ਮ੍ਰਿਤਕ ਦੇ ਪੁੱਤਰ ਗੁਰਮੀਤ ਸਿੰਘ ਵਾਸੀ ਫਤਿਹਗੜ੍ਹ ਸਾਹਿਬ ਨੇ ਦੱਸਿਆ ਕਿ ਉਸ ਦੇ ਪਿਤਾ ਕਰਮ ਸਿੰਘ, ਕਿਸੇ ਕੰਮ ਲਈ ਘੱਗਰ ਸਰਾਏ ਪੁਲ ਕੋਲ ਜਾ ਰਹੇ ਸੀ। ਇਸ ਦੌਰਾਨ ਇਕ ਕਾਰ ਸਵਾਰ ਨੇ ਲਾਪ੍ਰਵਾਹੀ ਨਾਲ ਉਸ ਦੇ ਪਿਤਾ ਕਰਮ ਸਿੰਘ ਨੂੰ ਫੇਟ ਮਾਰ ਦਿੱਤੀ, ਜਿਸ ਕਾਰਨ ਉਸ ਦੇ ਪਿਤਾ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲਸ ਨੇ ਮ੍ਰਿਤਕ ਦੇ ਪੁੱਤਰ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕਰ ਕੇ ਕਾਰ ਦੇ ਨੰਬਰ ਦੇ ਆਧਾਰ 'ਤੇ ਚਾਲਕ ਦੀ ਭਾਲ ਸ਼ੁਰੂ ਕਰ ਦਿੱਤੀ ਹੈ।