ਪੰਜਾਬ ''ਚ ਚੱਲਦੀ ਸ਼ਾਨ-ਏ-ਪੰਜਾਬ ''ਚ ਵਾਪਰੀ ਵੱਡੀ ਘਟਨਾ, ਵੇਖਣ ਵਾਲਿਆਂ ਦੇ ਉੱਡੇ ਹੋਸ਼
Friday, Feb 14, 2025 - 07:27 PM (IST)

ਜਲੰਧਰ (ਪੁਨੀਤ)-ਸ਼ਾਨ-ਏ-ਪੰਜਾਬ ’ਚ ਸਫ਼ਰ ਕਰ ਰਹੇ ਵਿਅਕਤੀ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਅੰਮ੍ਰਿਤਸਰ ਦਾ ਰਹਿਣ ਵਾਲਾ ਮਹੇਸ਼ ਕੁਮਾਰ (45) ਸ਼ਾਨ-ਏ-ਪੰਜਾਬ ਵਿਚ ਸਫ਼ਰ ਕਰ ਰਿਹਾ ਸੀ, ਇਸ ਦੌਰਾਨ ਗੱਡੀ ਦੇ ਜਲੰਧਰ ਪਹੁੰਚਣ ’ਤੇ ਉਸ ਨੂੰ ਦਿਲ ਦਾ ਦੌਰਾ ਪੈ ਗਿਆ। ਜੀ. ਆਰ. ਪੀ. ਦੇ ਏ. ਐੱਸ. ਆਈ. ਹੀਰਾ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਣ ’ਤੇ 108 ਐਂਬੂਲੈਂਸ ਬੁਲਾਈ ਗਈ, ਜਿਸ ਰਾਹੀਂ ਮਹੇਸ਼ ਨੂੰ ਸਿਵਲ ਹਸਪਤਾਲ ਵਿਚ ਭਰਤੀ ਕਰਵਾਉਣ ਲਈ ਭੇਜਿਆ ਗਿਆ। ਬਿਆਨ ਲੈਣ ਲਈ ਫੋਨ ਆਇਆ ਪਰ ਉਦੋਂ ਤੱਕ ਮਹੇਸ਼ ਦੀ ਮੌਤ ਹੋ ਚੁੱਕੀ ਸੀ।
ਇਹ ਵੀ ਪੜ੍ਹੋ : ਸਰਕਾਰੀ ਬੱਸਾਂ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਆਉਣ ਵਾਲੇ ਦਿਨਾਂ 'ਚ ਝਲਣੀ ਪਵੇਗੀ ਵੱਡੀ ਮੁਸੀਬਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e