ਟਰੇਨ ਦੀ ਲਪੇਟ ''ਚ ਆਉਣ ਨਾਲ ਵਿਅਕਤੀ ਦੀ ਮੌਤ

Friday, Sep 01, 2017 - 06:12 AM (IST)

ਟਰੇਨ ਦੀ ਲਪੇਟ ''ਚ ਆਉਣ ਨਾਲ ਵਿਅਕਤੀ ਦੀ ਮੌਤ

ਜਲੰਧਰ— ਬੀਤੇ ਦਿਨੀਂ ਟਾਂਡਾ ਫਾਟਕ ਨੇੜੇ ਟਰੇਨ ਦੀ ਲਪੇਟ ਵਿਚ ਆਉਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ।  ਸੂਚਨਾ ਮਿਲਣ 'ਤੇ ਜੀ. ਆਰ. ਪੀ. ਦੇ ਹੈੱਡ ਕਾਂਸਟੇਬਲ ਨਰਿੰਦਰ ਪਾਲ ਮੌਕੇ 'ਤੇ ਪਹੁੰਚੇ ਅਤੇ ਘਟਨਾ ਦੀ ਜਾਂਚ ਕੀਤੀ। ਨਰਿੰਦਰ ਪਾਲ ਨੇ ਮ੍ਰਿਤਕ ਦੀ ਉਮਰ ਕਰੀਬ 40 ਸਾਲ ਦੱਸੀ ਹੈ। ਮ੍ਰਿਤਕ ਕੋਲੋਂ ਕੋਈ ਵੀ ਆਈ. ਡੀ. ਪਰੂਫ ਨਹੀਂ ਮਿਲਿਆ ਜਿਸ ਤੋਂ ਉਸ ਦੀ ਪਛਾਣ ਹੋ ਸਕੇ। ਪੁਲਸ ਨੇ ਇਸ ਸੰਬੰਧ 'ਚ ਧਾਰਾ 174 ਦੇ ਅਧੀਨ ਕਾਰਵਾਈ ਕਰ ਕੇ ਲਾਸ਼ ਨੂੰ ਸ਼ਨਾਖਤ ਲਈ 72 ਘੰਟੇ ਤਕ ਸਿਵਲ ਹਸਪਤਾਲ ਦੇ ਲਾਸ਼ ਘਰ ਵਿਚ ਰਖਵਾ ਦਿੱਤਾ ਹੈ। 


Related News