ਰੇਲ ਗੱਡੀ ਦੀ ਲਪੇਟ ''ਚ ਆਉਣ ਨਾਲ ਵਿਅਕਤੀ ਦੀ ਮੌਤ
Wednesday, Mar 21, 2018 - 01:39 AM (IST)

ਧਾਰੀਵਾਲ, (ਖੋਸਲਾ, ਬਲਬੀਰ)- ਰੇਲ ਗੱਡੀ ਦੀ ਲਪੇਟ 'ਚ ਆਉਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ। ਰੇਲਵੇ ਪੁਲਸ ਚੌਕੀ ਧਾਰੀਵਾਲ ਦੇ ਇੰਚਾਰਜ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪਠਾਨਕੋਟ ਤੋਂ ਅੰਮ੍ਰਿਤਸਰ ਨੂੰ ਜਾਣ ਵਾਲੀ ਰੇਲ ਗੱਡੀ, ਜਦ ਰੇਲਵੇ ਸਟੇਸ਼ਨ ਧਾਰੀਵਾਲ ਨੇੜੇ ਆ ਰਹੀ ਸੀ ਤਾਂ ਰੇਲਵੇ ਲਾਈਨ ਪਾਰ ਕਰਦਾ ਇਕ ਵਿਅਕਤੀ ਅਚਾਨਕ ਇਸ ਦੀ ਲਪੇਟ 'ਚ ਆ ਗਿਆ, ਜਿਸ ਕਾਰਨ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ, ਜਿਸ ਨੂੰ ਜ਼ਖਮੀ ਹਾਲਤ 'ਚ ਤੁਰੰਤ ਸਰਕਾਰੀ ਐਂਬੂਲੈਂਸ 108 ਰਾਹੀਂ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਪਹੁੰਚਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਇਸ ਦੀ ਪਛਾਣ ਬਲਦੇਵ ਸਿੰਘ ਉਰਫ ਭੋਲਾ ਪੁੱਤਰ ਹਰਬੰਸ ਸਿੰਘ ਵਾਸੀ ਪਿੰਡ ਖੁੰਡਾ ਵਜੋਂ ਹੋਈ। ਰੇਲਵੇ ਪੁਲਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੇ ਵਿਭਾਗੀ ਕਾਰਵਾਈ ਕਰਦਿਆਂ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਉਸ ਦੇ ਵਾਰਿਸਾਂ ਨੂੰ ਸੌਂਪ ਦਿੱਤਾ ਹੈ।