ਟ੍ਰੇਨ ਹੇਠਾਂ ਆਉਣ ਨਾਲ ਵਿਅਕਤੀ ਦੀ ਮੌਤ

Tuesday, Jun 20, 2017 - 02:23 AM (IST)

ਬਟਾਲਾ,   (ਸੈਂਡੀ, ਬੇਰੀ)- ਅੱਜ ਹਰਦੋਝੰਡੇ ਦੇ ਕੋਲ ਟ੍ਰੇਨ ਹੇਠਾਂ ਆਉਣ ਨਾਲ ਇਕ ਵਿਅਕਤੀ ਦੀ ਮੌਤ ਹੋਣ ਦੀ ਖਬਰ ਮਿਲੀ ਹੈ।ਇਸ ਸਬੰਧੀ ਰੇਲਵੇ ਪੁਲਸ ਦੇ ਏ. ਐੱਸ. ਆਈ. ਪ੍ਰਦੀਪ ਸ਼ਰਮਾ ਤੇ ਹੌਲਦਾਰ ਸਫੀ ਨੇ ਦੱਸਿਆ ਕਿ ਸਰੂਪ ਸਿੰਘ ਪੁੱਤਰ ਰੂੜ ਸਿੰਘ ਵਾਸੀ ਢਡਿਆਲਾ ਨੱਤ ਜਿਸ ਦੀ ਅੱਜ ਸਵੇਰੇ ਹਰਦੋਝੰਡੇ ਵਿਖੇ ਅੰਮ੍ਰਿਤਸਰ ਤੋਂ ਪਠਾਨਕੋਟ ਨੂੰ ਜਾਣ ਵਾਲੀ ਟ੍ਰੇਨ ਹੇਠਾਂ ਅਚਾਨਕ ਆਉਣ ਨਾਲ ਮੌਤ ਹੋ ਗਈ। ਏ. ਐੱਸ. ਆਈ. ਨੇ ਦੱਸਿਆ ਕਿ ਅਸੀਂ ਉਕਤ ਵਿਅਕਤੀ ਦੀ ਲਾਸ਼ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ 174 ਦੀ ਕਾਰਵਾਈ ਕਰ ਦਿੱਤੀ ਹੈ।


Related News