ਰੇਲ ਗੱਡੀ ਹੇਠ ਆਉਣ ਕਾਰਨ ਵਿਅਕਤੀ ਦੀ ਮੌਤ
Thursday, Aug 30, 2018 - 01:46 AM (IST)
ਜੈਤੋ, (ਜਿੰਦਲ)- ਬੀਤੀ ਰਾਤ ਕੋਟਕਪੂਰਾ ਤੋਂ ਬਠਿੰਡਾ ਵੱਲ ਜਾਣ ਵਾਲੀ ਪੰਜਾਬ ਮੇਲ ਰੇਲ ਗੱਡੀ ਹੇਠ ਆ ਜਾਣ ਕਾਰਨ ਇਕ ਵਿਅਕਤੀ ਕੁਚਲਿਆ ਗਿਆ। ਇਸ ਬਾਰੇ ਸੂਚਨਾ ਮਿਲਦੇ ਹੀ ਚੌਕੀ ਇੰਚਾਰਜ ਜਗਰੂਪ ਸਿੰਘ, ਹੌਲਦਾਰ ਹਰਜੀਤ ਸਿੰਘ ਅਤੇ ਸੁਖਦੇਵ ਸਿੰਘ ਘਟਨਾ ਸਥਾਨ ’ਤੇ ਪਹੁੰਚ ਗਏ। ਇਸ ਸਮੇਂ ਮ੍ਰਿਤਕ ਵਿਅਕਤੀ ਦੀ ਪਛਾਣ ਦਰਸ਼ਨ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਜੈਤੋ ਦੇ ਪਿੰਡ ਕੁੱਦੋ ਪੱਤੀ ਵਜੋਂ ਹੋਈ ਹੈ। ਗਊਮੁਖ ਸਹਾਰਾ ਲੰਗਰ ਕਮੇਟੀ ਦੇ ਟੀਮ ਮੈਂਬਰ ਵੀ ਰੇਲਵੇ ਸਟੇਸ਼ਨ ’ਤੇ ਪਹੁੰਚ ਗਏ ਅਤੇ ਲਾਸ਼ ਰੇਲਵੇ ਲਾਈਨਾਂ ’ਚੋਂ ਬਾਹਰ ਕੱਢ ਕੇ ਪੋਸਟਮਾਰਟਮ ਲਈ ਫ਼ਰੀਦਕੋਟ ਦੇ ਸਰਕਾਰੀ ਹਸਪਤਾਲ ਭੇਜ ਦਿੱਤੀ।
