ਵਾਹਨ ਦੀ ਲਪੇਟ ''ਚ ਆਉਣ ਨਾਲ ਵਿਅਕਤੀ ਦੀ ਮੌਤ

Monday, Aug 07, 2017 - 01:43 AM (IST)

ਵਾਹਨ ਦੀ ਲਪੇਟ ''ਚ ਆਉਣ ਨਾਲ ਵਿਅਕਤੀ ਦੀ ਮੌਤ

ਬਟਾਲਾ,   (ਸੈਂਡੀ)-  ਬੀਤੀ ਦੇਰ ਸ਼ਾਮ ਜਲੰਧਰ ਰੋਡ 'ਤੇ ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ ਹੈ।ਥਾਣਾ ਰੰਗੜ ਨੰਗਲ ਦੇ ਐੱਸ. ਆਈ. ਹਰਬੰਸ ਸਿੰਘ ਨੇ ਦੱਸਿਆ ਕਿ ਗੁਰਨਾਮ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਨਰੈਣ ਨਗਰ, ਜੋ ਪੀ. ਡਬਲਯੂ. ਡੀ. ਮਹਿਕਮੇ 'ਚ ਨੌਕਰੀ ਕਰਦਾ ਹੈ, ਬੀਤੀ ਦੇਰ ਸ਼ਾਮ ਆਪਣੀ ਸਕੂਟਰੀ 'ਤੇ ਆਪਣੇ ਪਿੰਡ ਚੌਧਰੀਵਾਲ ਗਿਆ ਸੀ ਅਤੇ ਜਦੋਂ ਉਹ ਉਥੋਂ ਵਾਪਸ ਆ ਰਿਹਾ ਸੀ ਤਾਂ ਪਿੰਡ ਮਿਸ਼ਰਪੁਰਾ ਦੇ ਨਜ਼ਦੀਕ ਕਿਸੇ ਅਣਪਛਾਤੇ ਵਾਹਨ ਸਵਾਰ ਨੇ ਉਸ ਨੂੰ ਆਪਣੀ ਲਪੇਟ ਵਿਚ ਲੈ ਲਿਆ, ਜਿਸ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਤੁਰੰਤ 108 ਨੰ. ਐਂਬੂਲੈਂਸ ਦੇ ਕਰਮਚਾਰੀਆਂ ਨੇ ਬਟਾਲਾ ਦੇ ਸਿਵਲ ਹਸਪਤਾਲ ਲਿਆਂਦਾ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਐੱਸ. ਆਈ. ਨੇ ਦੱਸਿਆ ਕਿ ਮ੍ਰਿਤਕ ਦੀ ਪਤਨੀ ਰਾਜਵਿੰਦਰ ਕੌਰ ਦੇ ਬਿਆਨਾਂ 'ਤੇ ਅਣਪਛਾਤੇ ਵਾਹਨ ਚਾਲਕ ਖਿਲਾਫ਼ ਕੇਸ ਦਰਜ ਕਰ ਦਿੱਤਾ ਗਿਆ ਅਤੇ ਲਾਸ਼ ਦਾ ਪੋਸਟਮਾਰਟਮ ਕਰਵਾਇਆ ਗਿਆ ਹੈ।


Related News