ਉਜੜਿਆ ਘਰ: ਭੁਲੱਥ ਵਿਖੇ ਨਸ਼ੇ ਦੀ ਓਵਰਡੋਜ਼ ਕਾਰਨ ਵਿਅਕਤੀ ਦੀ ਮੌਤ, ਮਚਿਆ ਚੀਕ-ਚਿਹਾੜਾ

Thursday, Aug 24, 2023 - 03:45 PM (IST)

ਉਜੜਿਆ ਘਰ: ਭੁਲੱਥ ਵਿਖੇ ਨਸ਼ੇ ਦੀ ਓਵਰਡੋਜ਼ ਕਾਰਨ ਵਿਅਕਤੀ ਦੀ ਮੌਤ, ਮਚਿਆ ਚੀਕ-ਚਿਹਾੜਾ

ਭੁਲੱਥ (ਭੂਪੇਸ਼, ਓਬਰਾਏ)-ਭੁਲੱਥ ਵਿਖੇ ਪਿੰਡ ਬਾਗਵਾਨਪੁਰ ਦੇ ਰਹਿਣ ਵਾਲੇ ਵਿਅਕਤੀ ਸੁੰਦਰ ਸਿੰਘ ਉਰਫ਼ ਜੱਗੂ ਪਿਤਾ ਭੁਪਿੰਦਰ ਰਾਮ ਚੌਂਕੀਦਾਰ ਦੇ ਮੁੰਡੇ ਦੀ ਨਸ਼ੇ ਦੀ ਓਵਰਡੋਜ਼ ਕਾਰਨ ਸ਼ੱਕੀ ਹਾਲਾਤ ’ਚ ਮੌਤ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਅਨੁਸਾਰ ਸੁੰਦਰ ਸਿੰਘ ਉਰਫ਼ ਜੱਗੂ ਅਤੇ ਉਸ ਦਾ ਸਾਥੀ ਕੁਲਵਿੰਦਰ ਸਿੰਘ ਪੁੱਤਰ ਦਿਆਲ ਸਿੰਘ ਪਿੰਡ ਸਿੱਧਵਾਂ ਰੋਡ ’ਤੇ ਸੁੰਦਰ ਸਿੰਘ ਉਰਫ਼ ਜੱਗੂ ਇਕ ਮੋਟਰ 'ਤੇ ਨਸ਼ੇ ਦੇ ਟੀਕੇ ਲਗਾ ਰਹੇ ਸਨ।

ਸੁੰਦਰ ਸਿੰਘ ਉਰਫ਼ ਜੱਗੂ ਨਸ਼ੇ ਦੀ ਓਵਰਡੋਜ਼ ਲੈਣ ਕਰਕੇ ਬੇਹੋਸ਼ ਹੋ ਗਿਆ ਅਤੇ ਉਸ ਦੇ ਨਾਲ ਦਾ ਸਾਥੀ ਕੁਲਵਿੰਦਰ ਸਿੰਘ ਫਰਾਰ ਹੋ ਗਿਆ। ਜਦੋਂ ਰਸਤੇ ਵਿਚ ਜਾ ਰਹੇ ਕਿਸੇ ਵਿਅਕਤੀ ਨੇ ਸੁੰਦਰ ਸਿੰਘ ਨੂੰ ਮੋਟਰ ’ਤੇ ਬੇਹੋਸ਼ੀ ਦੀ ਹਾਲਤ ’ਚ ਵੇਖਿਆ ਤਾਂ ਉਸ ਦੇ ਘਰ ਵਾਲਿਆਂ ਨੂੰ ਸੂਚਿਤ ਕੀਤਾ।

PunjabKesari

ਇਹ ਵੀ ਪੜ੍ਹੋ- ਮਾਲੇਰਕੋਟਲਾ ਵਿਖੇ ਟਿੱਪਰ ਤੇ ਮੋਟਰਸਾਈਕਲ 'ਚ ਜ਼ਬਰਦਸਤ ਟੱਕਰ, 2 ਵਿਅਕਤੀਆਂ ਦੀ ਦਰਦਨਾਕ ਮੌਤ

ਜਦੋਂ ਉਸ ਨੂੰ ਬੇਹੋਸ਼ੀ ਦੀ ਹਾਲਤ ਵਿਚ ਸਿਵਲ ਹਸਪਤਾਲ ਭੁਲੱਥ ਵਿਖੇ ਲਿਆਂਦਾ ਗਿਆ ਤਾਂ ਉਸ ਦੀ ਮੌਤ ਹੋ ਚੁੱਕੀ ਸੀ। ਬਾਅਦ ਵਿਚ ਭੁਲੱਥ ਪੁਲਸ ਵੱਲੋਂ ਸੁੰਦਰ ਸਿੰਘ ਦਾ ਮ੍ਰਿਤਕ ਸਰੀਰ ਪੋਸਟਮਾਰਟਮ ਲਈ ਕਪੂਰਥਲਾ ਵਿਖੇ ਭੇਜ ਦਿੱਤਾ ਗਿਆ। ਜਦੋਂ ਇਸ ਸਬੰਧੀ ਥਾਣਾ ਭੁਲੱਥ ਦੇ ਐੱਸ. ਐੱਚ. ਓ. ਗੌਰਵ ਧੀਰ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਦੱਸਿਆ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ 'ਤੇ ਮੌਤ ਦੇ ਕਾਰਨ ਦਾ ਪਤਾ ਲੱਗ ਸਕੇਗਾ। ਜ਼ਿਕਰਯੋਗ ਹੈ ਕਿ ਇਲਾਕੇ ਅੰਦਰ ਵੱਧ ਰਹੀ ਨਸ਼ਿਆਂ ਦੀ ਭਰਮਾਰ ਚਿੰਤਾ ਦਾ ਵੱਡਾ ਵਿਸ਼ਾ ਬਣ ਚੁੱਕਿਆ ਹੈ ਕਿਉਂਕਿ ਕੁਝ ਦਿਨ ਪਹਿਲਾਂ ਵੀ ਰਾਏਪੁਰ ਪੀਰ ਬਖਸ ਵਾਲਾ ਦੇ ਦੋ ਨੌਜਵਾਨ ਸ਼ੱਕੀ ਹਾਲਾਤ ਕਰਕੇ ਮੌਤ ਦੇ ਮੂੰਹ ਵਿਚ ਜਾ ਚੁੱਕੇ ਹਨ।

PunjabKesari

PunjabKesari

ਇਹ ਵੀ ਪੜ੍ਹੋ- ਸਰਕਾਰੀ ਬੱਸਾਂ ਨੂੰ ਲੈ ਕੇ ਵੱਡਾ ਕਦਮ ਚੁੱਕਣ ਦੀ ਤਿਆਰੀ 'ਚ ਪੰਜਾਬ ਸਰਕਾਰ, ਹਰ ਬੱਸ ’ਤੇ ਲੱਗੇਗਾ ਇਹ ਯੰਤਰ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News