ਨਸ਼ੇ ਨੇ ਉਜਾੜਿਆ ਇਕ ਹੋਰ ਘਰ, ਟਾਂਡਾ ਵਿਖੇ ਓਵਰਡੋਜ਼ ਨਾਲ ਵਿਅਕਤੀ ਦੀ ਮੌਤ

Friday, Mar 24, 2023 - 03:56 PM (IST)

ਨਸ਼ੇ ਨੇ ਉਜਾੜਿਆ ਇਕ ਹੋਰ ਘਰ, ਟਾਂਡਾ ਵਿਖੇ ਓਵਰਡੋਜ਼ ਨਾਲ ਵਿਅਕਤੀ ਦੀ ਮੌਤ

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਪਰਮਜੀਤ ਮੋਮੀ, ਜਸਵਿੰਦਰ)- ਟਾਂਡਾ ਵਿਚ ਇਕ ਵਿਅਕਤੀ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ਦੀ ਖ਼ਬਰ ਮਿਲੀ ਹੈ। ਵਿਅਕਤੀ ਦੀ ਲਾਸ਼ ਐੱਫ਼ . ਸੀ. ਆਈ. ਗੋਦਾਮਾਂ ਦੇ ਪਿੱਛੇ ਝਾੜੀਆਂ ਵਿੱਚੋਂ ਮਿਲੀ। ਮੌਤ ਦਾ ਸ਼ਿਕਾਰ ਹੋਏ ਵਿਅਕਤੀ ਦੀ ਪਛਾਣ ਰਵਿੰਦਰਪਾਲ ਸਿੰਘ ਪੁੱਤਰ ਰਾਮ ਸਿੰਘ ਵਾਸੀ ਵਾਰਡ ਨੰਬਰ 3 ਮਿਆਣੀ ਦੇ ਰੂਪ ਵਿਚ ਹੋਈ ਹੈ। 35 ਵਰ੍ਹਿਆਂ ਦਾ ਇਹ ਵਿਅਕਤੀ ਤਿੰਨ ਬੱਚੀਆਂ ਦਾ ਬਾਪ ਸੀ। ਥਾਣਾ ਮੁਖੀ ਟਾਂਡਾ ਐੱਸ. ਆਈ. ਮਲਕੀਅਤ ਸਿੰਘ ਅਤੇ ਡੀ. ਐੱਸ. ਪੀ. ਕੁਲਵੰਤ ਸਿੰਘ ਟੀਮ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਅੰਮ੍ਰਿਤਪਾਲ ਸਿੰਘ ਨੂੰ ਪਾਕਿ ਲਿਜਾਣ ਦੀ ਕੋਸ਼ਿਸ਼ 'ਚ ISI, ਰਿੰਦਾ, ਖੰਡਾ ਅਤੇ ਪੰਮਾ ਹੋਏ ਐਕਟਿਵ

ਟਾਂਡਾ ਪੁਲਸ ਦੇ ਡੀ. ਐੱਸ. ਪੀ. ਕੁਲਵੰਤ ਸਿੰਘ ਅਤੇ ਥਾਣਾ ਮੁਖੀ ਟਾਂਡਾ ਮਲਕੀਅਤ ਸਿੰਘ ਨੇ ਦੱਸਿਆ ਥਾਣਾ ਮੁਖੀ ਨੇ ਦੱਸਿਆ ਕਿ ਇਸ ਵਿਅਕਤੀ ਦੀ ਮੌਤ ਨਸ਼ੇ ਦੀ ਓਵਰਡੋਜ਼ ਨਾਲ ਹੋਈ ਹੈ। ਜ਼ਿਕਰਯੋਗ ਹੈ ਕਿ ਉਕਤ ਨੌਜਵਾਨ ਦੇ ਕੋਲੋਂ ਨਸ਼ੇ ਵਾਲੀਆਂ ਸਰਿੰਜਾਂ ਅਤੇ ਹੋਰ ਸਾਮਾਨ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਨੂੰ ਨਸ਼ਾ ਦੇਣ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਅੰਮ੍ਰਿਤਪਾਲ ਨੂੰ ਵਿਦੇਸ਼ੀ ਖ਼ਾਤਿਆਂ ਤੋਂ ਹੋਈ ਕਰੋੜਾਂ ਦੀ ਫੰਡਿੰਗ, ਪਤਨੀ ਬਾਰੇ ਸਾਹਮਣੇ ਆਈ ਹੈਰਾਨ ਕਰਦੀ ਗੱਲ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

shivani attri

Content Editor

Related News