ਦੁਕਾਨ ਦਾ ਲੈਂਟਰ ਤੋੜ ਰਹੇ ਨੌਜਵਾਨ ਨਾਲ ਵਾਪਰੀ ਅਣਹੋਣੀ, ਕਰੰਟ ਲੱਗਣ ਨਾਲ ਹੋਈ ਮੌਤ
Thursday, Sep 28, 2023 - 03:55 PM (IST)
ਬਟਾਲਾ (ਸਾਹਿਲ)- ਹਾਈ ਵੋਲਟੇਜ਼ ਤਾਰਾਂ ਤੋਂ 35 ਸਾਲਾ ਵਿਅਕਤੀ ਦੀ ਕਰੰਟ ਲੱਗਣ ਨਾਲ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਮ੍ਰਿਤਕ ਦੇ ਪਿਤਾ ਲੱਖਾ ਮਸੀਹ ਵਾਸੀ ਪਿੰਡ ਪੱਡਾ ਨੇ ਦੱਸਿਆ ਕਿ ਅਸੀਂ ਮਿਹਨਤ ਮਜ਼ਦੂਰ ਕਰਦੇ ਹਾਂ ਅਤੇ ਅੱਜ ਪਿੰਡ ਕਾਹਲਾਂਵਾਲੀ ਵਿਖੇ ਬਣ ਰਹੇ ਨੈਸ਼ਨਲ ਹਾਈਵੇ ਵਿਚ ਆਈਆਂ ਦੁਕਾਨਾਂ ਦਾ ਲੈਂਟਰ ਤੋੜ ਰਹੇ ਸੀ ਕਿ ਅਚਾਨਕ ਲੈਂਟਰ ਦਾ ਸਰੀਆ ਹਾਈ ਵੋਲਟੇਜ਼ ਤਾਰਾਂ ਨਾਲ ਜਾ ਲੱਗਾ, ਜਿਸ ਨਾਲ ਮੇਰੇ ਮੁੰਡੇ ਸ਼ੌਕਤ ਮਸੀਹ ਨੂੰ ਜ਼ਬਰਦਸਤ ਬਿਜਲੀ ਦਾ ਕਰੰਟ ਲੱਗ ਗਿਆ।
ਇਹ ਵੀ ਪੜ੍ਹੋ- ਗੁਰਦਾਸਪੁਰ ਦੀ ਵਾਇਰਲ ਵੀਡੀਓ ਦੀ ਸੱਚਾਈ ਆਈ ਸਾਹਮਣੇ, ਪਤੀ ਦੀ ਕਰਤੂਤ ਜਾਣ ਕੰਬ ਜਾਵੇਗੀ ਰੂਹ
ਜਿਸ ਦੇ ਬਾਅਦ ਅਸੀਂ ਆਪਣੇ ਉਕਤ ਮੁੰਡੇ ਨੂੰ ਸਰਕਾਰੀ ਹਸਪਤਾਲ ਵਿਖੇ ਇਲਾਜ ਲਈ ਲੈ ਕੇ ਗਏ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਇਸ ਦੇ ਸਬੰਧ 'ਚ ਥਾਣਾ ਡੇਰਾ ਬਾਬਾ ਨਾਨਕ ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਅਤੇ 174 ਦੀ ਕਾਰਵਾਈ ਕਰ ਕੇ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਗਈ ਪਰ ਪਰਿਵਾਰਕ ਮੈਂਬਰ ਵੱਲੋਂ ਇਨਸਾਫ਼ ਨਾ ਮਿਲਦਾ ਦੇਖ ਬੀਤੇ ਦਿਨ ਭਾਰਤੀ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੀ ਅਗਵਾਈ ’ਚ ਪੁਲਸ ਥਾਣਾ ਡੇਰਾ ਬਾਬਾ ਨਾਨਕ ਅੱਗੇ ਲਾਸ਼ ਰੱਖ ਕੇ ਪੁਲਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।
ਇਹ ਵੀ ਪੜ੍ਹੋ- CM ਭਗਵੰਤ ਮਾਨ ਨੇ ਅਮਿਤ ਸ਼ਾਹ ਸਾਹਮਣੇ SYL ਸਣੇ ਚੁੱਕੇ ਪੰਜਾਬ ਦੇ ਵੱਡੇ ਮੁੱਦੇ
ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਪੁੱਤਰ ਦੀ ਮੌਤ ਠੇਕੇਦਾਰ, ਦੁਕਾਨ ਮਾਲਕਾਂ ਜਾਂ ਨੈਸ਼ਨਲ ਹਾਈਵੇ ਦੇ ਅਧਿਕਾਰੀਆਂ ਦੀ ਲਾਪਰਵਾਹੀ ਦੀ ਵਜ੍ਹਾ ਨਾਲ ਹੋਈ ਹੈ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਉਕਤ ਲਾਪਰਵਾਹੀ ਕਰਨ ਵਾਲਿਆਂ ’ਤੇ ਪਰਚਾ ਦਰਜ ਕਰਨ ਦੀ ਬਜਾਏ ਖਾਨਾਪੂਰਤੀ ਲਈ 174 ਦੀ ਕਾਰਵਾਈ ਕਰ ਦਿੱਤੀ ਗਈ। ਜਦੋਂ ਪਰਿਵਾਰਕ ਮੈਂਬਰਾਂ ਵੱਲੋਂ ਕਿਸਾਨ ਯੂਨੀਅਨ ਨਾਲ ਮਿਲ ਕੇ ਥਾਣੇ ਸਾਹਮਣੇ ਲਾਸ਼ ਰੱਖ ਕੇ ਧਰਨਾ ਦਿੱਤਾ ਗਿਆ ਤਾਂ ਦੇਰ ਸ਼ਾਮ ਪੁਲਸ ਵੱਲੋਂ ਅਣਪਛਾਤੇ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰ ਕੇ ਧਰਨਾ ਸਮਾਪਤ ਕਰਵਾਇਆ ਗਿਆ।
ਇਹ ਵੀ ਪੜ੍ਹੋ- ਭਾਰਤ-ਕੈਨੇਡਾ ਵਿਚਾਲੇ ਤਣਾਅ ਕਾਰਨ ਹਵਾਈ ਖੇਤਰ ਪ੍ਰਭਾਵਿਤ, ਕਿਰਾਏ ਵਧੇ, ਯਾਤਰੀਆਂ ਦੀ ਗਿਣਤੀ ਘਟੀ
ਇਸ ਮੌਕੇ ਐੱਸ. ਐੱਚ. ਓ. ਬਿਕਰਮ ਸਿੰਘ ਨੇ ਦੱਸਿਆ ਧਰਨਾਕਾਰੀਆਂ ਅਤੇ ਪਰਿਵਾਰਕ ਮੈਂਬਰਾਂ ਦੀ ਸਹਿਮਤੀ ਤੋਂ ਬਾਅਦ ਅਣਪਛਾਤੇ ਵਿਅਕਤੀਆਂ ਵਿਰੁੱਧ ਧਾਰਾ 304 ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਜਲਦੀ ਹੀ ਛਾਣਬੀਨ ਕਰ ਕੇ ਉਕਤ ਵਿਅਕਤੀਆਂ ਨੂੰ ਨਾਮਜ਼ਦ ਕਰ ਕੇ ਉਨ੍ਹਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਤੇ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇਗਾ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8