ਟਰੇਨ ਦੀ ਲਪੇਟ ''ਚ ਆਉਣ ਨਾਲ ਵਿਅਕਤੀ ਦੀ ਮੌਤ

Monday, Mar 12, 2018 - 04:35 AM (IST)

ਟਰੇਨ ਦੀ ਲਪੇਟ ''ਚ ਆਉਣ ਨਾਲ ਵਿਅਕਤੀ ਦੀ ਮੌਤ

ਲੁਧਿਆਣਾ,   (ਸਲੂਜਾ)-  ਜਗਰਾਓਂ ਪੁਲ ਨੇੜੇ ਇਕ ਵਿਅਕਤੀ ਮਾਲਵਾ ਟਰੇਨ ਦੀ ਲਪੇਟ 'ਚ ਆਉਣ ਨਾਲ ਜ਼ਖਮੀ ਹੋ ਗਿਆ, ਜਿਸ ਨੂੰ ਸਿਵਲ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ ਪਰ ਉਸ ਦੀ ਪਛਾਣ ਨਹੀਂ ਸਕੀ। 
ਜਾਣਕਾਰੀ ਦਿੰਦੇ ਹੋਏ ਜੀ. ਆਰ. ਪੀ. ਦੇ ਏ. ਐੱਸ. ਆਈ. ਰਾਮ ਸਿੰਘ ਨੇ ਦੱਸਿਆ ਕਿ ਬਣਦੀ ਕਾਨੂੰਨੀ ਕਾਰਵਾਈ ਨੂੰ ਅਮਲ 'ਚ ਲਿਆਉਂਦੇ ਹੋਏ ਲਾਸ਼ ਨੂੰ ਪਛਾਣ ਲਈ ਸਿਵਲ ਹਸਪਤਾਲ ਦੀ ਮੋਰਚਰੀ 'ਚ ਅਗਲੇ 72 ਘੰਟਿਆਂ ਲਈ ਰੱਖ ਦਿੱਤਾ ਗਿਆ ਹੈ।


Related News