ਵਾਹਨ ਦੀ ਲਪੇਟ ''ਚ ਆਉਣ ਨਾਲ ਵਿਅਕਤੀ ਦੀ ਮੌਤ

Sunday, Jan 07, 2018 - 12:11 AM (IST)

ਵਾਹਨ ਦੀ ਲਪੇਟ ''ਚ ਆਉਣ ਨਾਲ ਵਿਅਕਤੀ ਦੀ ਮੌਤ

ਕਾਲਾ ਅਫਗਾਨਾ/ਧਿਆਨਪੁਰ/ਅਲੀਵਾਲ,   (ਬਲਵਿੰਦਰ, ਸ਼ਰਮਾ)-  ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਨਾਲ ਵਿਅਕਤੀ ਦੀ ਮੌਤ ਹੋਣ ਦਾ ਦੁੱਖ ਦਾਇਕ ਸਮਾਚਾਰ ਮਿਲਿਆ ਹੈ। ਜਾਣਕਾਰੀ ਅਨੁਸਾਰ ਕਰਸ਼ੈਦ ਮਸੀਹ ਪੁੱਤਰ ਸਲੀਮ ਮਸੀਹ ਵਾਸੀ ਘਣੀਏ-ਕੇ-ਬਾਂਗਰ ਪੈਦਲ ਕਾਲਾ ਅਫਗਾਨਾ ਤੋਂ ਕਿਤੇ ਜਾ ਰਿਹਾ ਸੀ ਅਤੇ ਜਦੋਂ ਉਹ ਕਾਲਾ ਅਫਗਾਨਾ ਦੇ ਪੈਟਰੋਲ ਪੰਪ ਨੇੜੇ ਪਹੁੰਚਿਆਂ ਤਾਂ ਇਕ ਅਣਪਛਾਤੇ ਵਾਹਨ ਨੇ ਉਸਨੂੰ ਫੇਟ ਮਾਰ ਦਿੱਤੀ, ਜਿਸ ਨਾਲ ਉਸਦੀ ਮੌਕੇ 'ਤੇ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਚੌਕੀ ਘਣੀਏ-ਕੇ-ਬਾਂਗਰ ਦੇ ਹੌਲਦਾਰ ਅਮਰੀਕ ਸਿੰਘ ਨੇ ਮੌਕੇ 'ਤੇ ਪਹੁੰਚ ਕੇ ਵਿਅਕਤੀ ਦੀ ਲਾਸ਼ ਨੂੰ ਕਬਜ਼ੇ ਵਿਚ ਲੈਂਦਿਆਂ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਭੇਜ ਦਿੱਤਾ ਹੈ। 


Related News